20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਟਾਕਿਆਂ ਦੀ ਵਿਕਰੀ ਲਈ ਜਾਰੀ ਹੋਣਗੇ 20 ਆਰਜ਼ੀ ਲਾਇਸੰਸ 29 ਨੂੰ ਰੈੱਡ ਕ੍ਰਾਸ ਭਵਨ ’ਚ ਕੱਢੇ ਜਾਣਗੇ ਡ੍ਰਾਅ

ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਨਿਰਧਾਰਤ ਸਥਾਨ ਪਿੰਡ ਰਾਉਵਾਲੀ ਪਠਾਨਕੋਰਟ ਰੋਡ ਵਿਖੇ ਲੱਗਣ ਵਾਲੀਆਂ ਦੁਕਾਨਾਂ ਲਈ 20 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ। ਇਨ੍ਹਾਂ ਲਾਇਸੰਸਾਂ ਦੇ ਡ੍ਰਾਅ 29 ਅਕਤੂਬਰ ਨੂੰ ਰੈੱਡ ਕ੍ਰਾਸ ਭਵਨ ਵਿਖੇ ਕੱਢੇ ਜਾਣਗੇ।

ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਨਿਰਧਾਰਤ ਸਥਾਨ ਪਿੰਡ ਰਾਉਵਾਲੀ ਪਠਾਨਕੋਰਟ ਰੋਡ ਵਿਖੇ ਲੱਗਣ ਵਾਲੀਆਂ ਦੁਕਾਨਾਂ ਲਈ 20 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ। ਇਨ੍ਹਾਂ ਲਾਇਸੰਸਾਂ ਦੇ ਡ੍ਰਾਅ 29 ਅਕਤੂਬਰ ਨੂੰ ਰੈੱਡ ਕ੍ਰਾਸ ਭਵਨ ਵਿਖੇ ਕੱਢੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਦੱਸਿਆ ਕਿ ਪਟਾਕੇ ਵੇਚਣ ਲਈ 20 ਆਰਜ਼ੀ ਲਾਇਸੰਸ ਡਰਾਅ ਰਾਹੀਂ ਜਾਰੀ ਕੀਤੇ ਜਾਣੇ ਹਨ, ਜਿਸ ਲਈ 18 ਸਾਲ ਤੋਂ ਉਪਰ ਉਮਰ ਦੇ ਜ਼ਿਲ੍ਹੇ ਦੇ ਵਸਨੀਕ ਨਿਰਧਾਰਤ ਸਥਾਨ ਪਿੰਡ ਰਾਉਵਾਲੀ ਵਿਖੇ ਪਟਾਕੇ ਵੇਚਣ ਲਈ ਆਰਜ਼ੀ ਦੁਕਾਨਾਂ ਦੇ ਆਰਜ਼ੀ ਲਾਇਸੰਸ ਲੈਣ ਲਈ ਸੇਵਾ ਕੇਂਦਰਾ ਰਾਹੀਂ ਫੀਸ ਜਮ੍ਹਾਂ ਕਰਵਾਉਂਦੇ ਹੋਏ ਆਪਣੀ ਦਰਖਾਸਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਨਾਲ ਇੱਕ ਸਵੈ-ਘੋਸ਼ਣਾ ਪੱਤਰ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਰਿਹਾਇਸ਼ ਸੰਬੰਧੀ ਆਧਾਰ ਕਾਰਡ ਦੀ ਕਾਪੀ ਲਗਾਉਣੀ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ ਆਪਣੀ ਦਰਖਾਸਤ 21 ਤੋਂ 27 ਅਕਤੂਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਆਨਲਾਈਨ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਆਉਣ ਵਾਲੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ। ਆਰਜ਼ੀ ਲਾਈਸੰਸਾਂ ਦਾ ਡਰਾਅ 29 ਅਕਤੂਬਰ ਨੂੰ ਦੁਪਹਿਰ 12.00 ਵਜੇ ਰੈੱਡ ਕਰਾਸ ਭਵਨ ਵਿਖੇ ਕੱਢਿਆ ਜਾਵੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਦੱਸਿਆ ਕਿ ਮਾਨਸੋਗ ਸੁਪਰੀਮ ਕੋਰਟ ਜਾਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਜਾਂ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਸੇ ਪ੍ਰਕਾਰ ਦੀ ਸੋਧ ਜਾਂ ਤਬਦੀਲੀ ਹੁੰਦੀ ਹੈ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਰਾਮ ਉਤਸਵ ਕਮੇਟੀ ਜਲੰਧਰ ਵਲੋਂ ਦੁਸਹਿਰਾ ਉਤਸਵ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਹਲਕਾ ਵਿਧਾਇਕ ਰਾਏ ਦੇ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।