20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ‘ਆਪ’ ਦੇ ਹਲਕਾ ਇੰਚਾਰਜ ਕੋਹਲੀ ਨੂੰ ਸੌਂਪਿਆ ਰੋਸ - ਪੱਤਰ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੇ ਪੰਜਾਬ ਸਰਕਾਰ ਵਲੋਂ ਧਾਰੀ ਚੁੱਪ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੂੰ ਉਨ੍ਹਾਂ ਦੇ ਦਫ਼ਤਰ ਸ਼ਹੀਦ ਊਧਮ ਸਿੰਘ ਨਗਰ ਵਿਖੇ ਪਹੁੰਚ ਕੇ ਰੋਸ-ਪੱਤਰ ਦਿੱਤਾ ਗਿਆ । ਇਸ ਮੌਕੇ ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੇ ਪੰਜਾਬ ਸਰਕਾਰ ਵਲੋਂ ਧਾਰੀ ਚੁੱਪ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੂੰ ਉਨ੍ਹਾਂ ਦੇ ਦਫ਼ਤਰ ਸ਼ਹੀਦ ਊਧਮ ਸਿੰਘ ਨਗਰ ਵਿਖੇ ਪਹੁੰਚ ਕੇ ਰੋਸ-ਪੱਤਰ ਦਿੱਤਾ ਗਿਆ । ਇਸ ਮੌਕੇ ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਮਨੀਸ਼ ਗਿੱਲ ਜਨਰਲ ਸਕੱਤਰ ਦੋਆਬਾ ਜ਼ੋਨ, ਸੁਰਜੀਤ ਸਿੰਘ ਨੀਲਾਮਹਿਲ ਕੌਮੀ ਮੀਤ ਪ੍ਰਧਾਨ, ਰਵਿੰਦਰ ਸਿੰਘ ਸਵੀਟੀ ਕੌਮੀ ਮੀਤ ਪ੍ਰਧਾਨ, ਸੁਖਮਿੰਦਰ ਸਿੰਘ ਰਾਜਪਾਲ ਬੁਲਾਰਾ, ਗੁਰਪ੍ਰੀਤ ਸਿੰਘ ਰੰਧਾਵਾ, ਰਿੱਕੀ ਲੁਥਰ, ਕਮਲ, ਦਲਵਿੰਦਰ ਸਿੰਘ ਬੜਿੰਗ, ਹਰਪਾਲ ਸਿੰਘ ਸੋਢੀ, ਸ਼ਮਸ਼ੇਰ ਸਿੰਘ ਢੀਂਡਸਾ, ਚਰਨਜੀਤ ਸਿੰਘ ਮਿੰਟਾ, ਸਿਮਰਨ ਸਿੰਘ ਭਾਟੀਆ,ਪ੍ਰਮਪ੍ਰੀਤ ਸਿੰਘ ਵਿੱਟੀ, ਪ੍ਰਦੀਪ ਸਿੰਘ ਵਿੱਕੀ, ਅਵਤਾਰ ਸਿੰਘ ਨੰਦੜਾ, ਹਰਪ੍ਰੀਤ ਸਿੰਘ ਬਾਂਸਲ, ਗੁਰਪ੍ਰੀਤ ਸਿੰਘ ਸਚਦੇਵਾ, ਪ੍ਰਮਦੀਪ ਸਿੰਘ ਗੁੰਬਰ, ਗੁਰਸੇਵਕ ਸਿੰਘ ਹੀਰਾ, ਲਖਵਿੰਦਰ ਸਿੰਘ ਲੱਖੂ, ਹਰੀਸ਼ ਹੈਪੀ, ਜਸਕੀਰਤ ਸਿੰਘ ਜੱਸੀ, ਹਰਜਿੰਦਰ ਸਿੰਘ ਪੱਡਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕੈਬਨਿਟ ਮੰਤਰੀ ਭਗਤ ਨੇ ਵਿਆਹ ਸਮਾਗਮ ’ਚ ਸ਼ਿਰਕਤ ਕਰਕੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।