ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਬਾਲਾ ਪ੍ਰੀਤਮ ਇਸਤਰੀ ਸਤਿਸੰਗ ਸਭਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾ ਰਹੇ ਹਨ। ਸੁਸਾਇਟੀ ਦੇ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ ਬਜਾਜ ਨੇ ਜਾਣਕਾਰੀ ਦਿੱਤੀ ਕਿ 23 ਅਕਤੂਬਰ ਦਿਨ ਸ਼ੁਕਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਮਿਊਨਿਟੀ ਸੈਂਟਰ, ਛੋਟੀ ਬਾਰਾਂਦਰੀ ਪਾਰਟ-2. ਜਲੰਧਰ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਉਪਰੰਤ ਜਲੰਧਰ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 45 ਕੀਰਤਨੀ ਜੱਥੇ ਭਾਗ ਲੈਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।