ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਅੰਬੇਡਕਰ ਭਵਨ ਟਰੱਸਟ ਵਲੋਂ 27 ਅਕਤੂਬਰ, ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਲੰਧਰ ਆਗਮਨ ਦਿਵਸ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਟਰੱਸਟ ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਣਕਾਰੀ ਦਿੱਤੀ ਕਿ ਅੰਬੇਡਕਰ ਭਵਨ ਟਰੱਸਟ ਪਿੱਛਲੇ ਕਈ ਵਰ੍ਹਿਆਂ ਤੋਂ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਲੰਧਰ ਆਗਮਨ ਦਿਵਸ 27 ਅਕਤੂਬਰ ਨੂੰ ‘ਫਰੀ ਮੈਡੀਕਲ ਕੈਂਪ’ ਲਗਾ ਕੇ ਅਤੇ ਹੋਰ ਗਤੀਵਿਧੀਆਂ ਕਰਕੇ ਮਨਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਾਰੇ ਸਾਬਕਾ ਸੀਨੀਅਰ ਟਰੱਸਟੀਆਂ ਦੀ ਯਾਦ ਨੂੰ ਚਿਰਸਥਾਈ ਬਣਾਉਣ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਆਗਮਨ ਦਿਵਸ ਸਮਾਗਮ ਅਤੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਬੇਡਕਰ ਭਵਨ ਟਰੱਸਟ ਦੀ ਸਬ-ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਚੇਅਰਮੈਨ ਡਾ. ਰਾਹੁਲ ਜੱਸੀ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਇਸ ਮੌਕੇ ਡਾ. ਮਹਿੰਦਰ ਸੰਧੂ, ਡਾ. ਜੀ. ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਚਰਨ ਦਾਸ ਸੰਧੂ, ਹਰਮੇਸ਼ ਜੱਸਲ ਅਤੇ ਨਿਰਮਲ ਬਿੰਜੀ ਹਾਜ਼ਰ ਸਨ।