22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲਸਾੜਾ ਸਕੂਲ ਵਿਖੇ ਮਹਿੰਦਰਜੀਤ ਸਿੰਘ ਦੀ ਯਾਦ ’ਚ ਇਨਾਮ ਵੰਡ ਸਮਾਗਮ

ਉੜਾਪੜ/ਲਸਾੜਾ, 21 ਅਕਤੂਬਰ (ਲਖਵੀਰ ਸਿੰਘ ਖੁਰਦ)-ਲਸਾੜਾ ਦੇ ਦਰੋਗਾ ਪਰਿਵਾਰ ਵਲੋਂ ਆਪਣੇ ਬਜ਼ੁਰਗ ਮਹਿੰਦਰਜੀਤ ਸਿੰਘ ਦਾ ਜਨਮ ਦਿਨ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ ਵਿਖੇ ਪੜ੍ਹਾਈ, ਖੇਡਾਂ, ਸਮਾਜਿਕ ਸਰਗਰਮੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਮਨਾਇਆ ਗਿਆ। ਸਟੂਡੈਂਟਸ ਵੈੱਲਫੇਅਰ ਅਤੇ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕਰਾਏ ਗਏ ਇਸ ਸਮਾਗਮ ਦਾ ਉਦਘਾਟਨ ਦਰੋਗਾ ਪਰਿਵਾਰ ਦੇ ਚੰਡੀਗੜ ਤੋਂ ਮੈਨੇਜਰ ਮਨਵੀਰ ਸਿੰਘ ਅਤੇ ਰੀਨਾ ਰਘੂ ਵਲੋਂ ਕੀਤਾ ਗਿਆ।

ਲਸਾੜਾ ਸਕੂਲ ਵਿਖੇ ਇਨਾਮ ਵੰਡ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸਤਨਾਮ ਸਿੰਘ ਮਾਣਕ। ਤਸਵੀਰ : ਲਖਵੀਰ ਸਿੰਘ ਖੁਰਦ 22-10-2026
ਉੜਾਪੜ/ਲਸਾੜਾ, 21 ਅਕਤੂਬਰ (ਲਖਵੀਰ ਸਿੰਘ ਖੁਰਦ)-ਲਸਾੜਾ ਦੇ ਦਰੋਗਾ ਪਰਿਵਾਰ ਵਲੋਂ ਆਪਣੇ ਬਜ਼ੁਰਗ ਮਹਿੰਦਰਜੀਤ ਸਿੰਘ ਦਾ ਜਨਮ ਦਿਨ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ ਵਿਖੇ ਪੜ੍ਹਾਈ, ਖੇਡਾਂ, ਸਮਾਜਿਕ ਸਰਗਰਮੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਮਨਾਇਆ ਗਿਆ। ਸਟੂਡੈਂਟਸ ਵੈੱਲਫੇਅਰ ਅਤੇ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕਰਾਏ ਗਏ ਇਸ ਸਮਾਗਮ ਦਾ ਉਦਘਾਟਨ ਦਰੋਗਾ ਪਰਿਵਾਰ ਦੇ ਚੰਡੀਗੜ ਤੋਂ ਮੈਨੇਜਰ ਮਨਵੀਰ ਸਿੰਘ ਅਤੇ ਰੀਨਾ ਰਘੂ ਵਲੋਂ ਕੀਤਾ ਗਿਆ। ਅਦਾਰਾ ‘ਅਜੀਤ’ ਦੇ ਕਾਰਜਕਾਰੀ ਸੰਪਾਦਕ ਸ੍ਰੀ ਸਤਨਾਮ ਸਿੰਘ ਮਾਣਕ ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਵਲੋਂ ਦਰੋਗਾ ਪਰਿਵਾਰ ਵਲੋਂ ਸਮਾਜ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਭਰੋਸਾ ਦਿੱਤਾ ਕਿ ਪਿੰਡ ਵਾਸੀ ਉਨ੍ਹਾਂ ਦੇ ਨੇਕ ਕੰਮਾਂ ਦਾ ਡੱਟ ਕੇ ਸਾਥ ਦੇਣਗੇ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰਾਂ ਨੂੰ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਤੇ ਪੂੰਜੀ ਨਿਵੇਸ਼ ਦੀ ਲੋੜ ਹੈ। ਜਿਸ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਹੀ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਸਮਾਜ ਦੇ ਲੋਕ ਪੜ੍ਹੇ-ਲਿਖੇ ਸਿਹਤਮੰਦ ਹਨ, ਉਸ ਸਮਾਜ ਨੂੰ ਤਰੱਕੀ ਕਰਨ ਤੋਂ ਕੋਈ ਨਹੀ ਰੋਕ ਸਕਦਾ। ਸਟੂਡੈਂਟਸ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਮਾਸਟਰ ਮੰਗਲ ਦਾਸ ਵਲੋਂ ਇਥੇ ਪੱਜਣ ‘ਤੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਦਰੋਗਾ ਪਰਿਵਾਰ ਦਾ ਪਿੰਡ ਦੇ ਲੋਕਾਂ ਦੀ ਭਲਾਈ ਲਈ ਬਹੁਤ ਵੱਡਾ ਯੋਗਦਾਨ ਹੈ ਅਤੇ ਇਨ੍ਹਾਂ ਵਲੋਂ ਲੋਕਾਂ ਨੂੰ ਸਿਹਤ ਸਹੂਲਤ ਲਈ ਮੈਡੀਕਲ ਕਲੀਨਿਕ ਅਤੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਨੂੰ ਦੇਸ਼ ਦੀਆਂ ਉੱਘੀਆਂ ਯੂਨੀਵਰਸਟੀਆਂ ’ਚ ਉੁੱਚ ਸਿੱਖਿਆ ਦਿਵਾਈ ਜਾ ਰਹੀ ਹੈ। ਮੰਚ ਸੰਚਾਲਨ ਕਰਦਿਆਂ ਜਗੀਰ ਸਿੰਘ ਵਲੋਂ ਇਸ ਫਰੈਂਡਸ ਫਾਰ ਐਵਰ ਗਰੁੱਪ ਦਾ ਟਰੱਸਟ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਗਿੱਧਾ, ਭੰਗੜਾ, ਕੋਰਿਉਗਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਲਾਲ ਵਲੋਂ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੜ੍ਹੀ ਗਈ ਅਤੇ ਟਰੱਸਟ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਦਵਿੰਦਰ ਸਿੰਘ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਟਰੱਸਟ ਦੇ ਮੈਂਬਰ ਦਲਜੀਤ ਸਿੰਘ ਪੰਚ, ਕੁਲਦੀਪ ਸਿੰਘ ਮਾਣਕ, ਰਵਿੰਦਰ ਸਿੰਘ, ਅਵਤਾਰ ਸਿੰਘ, ਮਾ. ਸਤਵੰਤ ਪ੍ਰਤਾਪ, ਸਤਨਾਮ ਸਿੰਘ ਤੋਂ ਇਲਾਵਾ ਮਾ. ਰਾਮ ਕਿਸ਼ਨ, ਸਾਬਕਾ ਸਰਪੰਚ ਬੀਬੀ ਰੇਸ਼ਮੋ, ਮਲਕੀਤ ਸਿੰਘ, ਮੱਖਣ ਸਿੰਘ, ਡਾ. ਬਲਕਾਰ ਸਿੰਘ, ਫਰੈਂਡਸ ਫਾਰ ਐਵਰ ਤੋਂ ਅਮਰਜੀਤ ਕੌਰ ਅਸਟ੍ਰੇਲੀਆ, ਲਖਵੀਰ ਸਿੰਘ ਖੁਰਦ, ਵਿਜੈ ਕੁਮਾਰ, ਕੁਲਦੀਪ ਸਿੰਘ, ਤਰਲੋਚਨ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ, ਅਮਰੀਕ ਸਿੰਘ, ਪਿਆਰਾ ਸਿੰਘ ਕਾਮਰੇਡ, ਗੁਰਦੀਪ ਸਿੰਘ ਮੈਨੇਜਰ, ਸਕੂਲ ਇੰਚਾਰਜ ਮੈਡਮ ਰਜਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਰਸੇਮ ਬੱਧਣ ਨੂੰ ਸਦਮਾ-ਪਤਨੀ ਦਾ ਦਿਹਾਂਤ ਅਗਲੀ ਖ਼ਬਰ ਸੀ.ਟੀ. ਪਬਲਿਕ ਸਕੂਲ ਵਿਚ ‘ਰਾਸ ਐਂਡ ਰਿਦਮ ਡਾਂਡੀਆ ਨਾਈਟ 2.0’ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।