22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਤਹਿਸੀਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ

ਗੁਰਾਇਆ, 21 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਨੇ ਤਹਿਸੀਲ ਪੱਧਰ ’ਤੇ ਪ੍ਰਾਇਮਰੀ ਵਿੰਗ ਵਲੋਂ ਤਹਿਸੀਲ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਸਕੂਲ ਐਮ.

ਅਜੀਤ ਡੈਸਕ 22-10-2026
ਗੁਰਾਇਆ, 21 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਨੇ ਤਹਿਸੀਲ ਪੱਧਰ ’ਤੇ ਪ੍ਰਾਇਮਰੀ ਵਿੰਗ ਵਲੋਂ ਤਹਿਸੀਲ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਸਕੂਲ ਐਮ.ਡੀ. ਸੁਖਦੀਪ ਸਿੰਘ ਨੇ ਦੱਸਿਆ ਕਿ ਹਾਕੀ ਲੜਕੇ- ਲੜਕੀਆਂ ਅੰਡਰ 11 ਸਾਲ ਵਰਗ ਦੀਆਂ ਟੀਮਾਂ ਪਹਿਲੇ ਸਥਾਨ ਤੇ ਰਹੀਆਂ। ਉਨ੍ਹਾਂ ਅੱਗੇ ਦੱਸਿਆ ਕਿ ਬੈਡਮਿੰਟਨ ਚ ਲੜਕਿਆਂ ਦੀ ਟੀਮ ਪਹਿਲੇ ਸਥਾਨ ਤੇ ਰਹੀ। ਉਨ੍ਹਾਂ ਦੱਸਿਆ ਕਿ ਕੋਚ ਗੁਰਜੀਤ ਸਿੰਘ ਦੀ ਮਿਹਨਤ ਰੰਗ ਲਿਆਈ ਹੈ। ਇਸ ਮੌਕੇ ਬੱਚਿਆਂ ਨੂੰ ਸਕੂਲ ਪੁੱਜਣ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਬਲਜਿੰਦਰ ਕੁਮਾਰ, ਰਵਿੰਦਰਜੀਤ ਕੌਰ, ਮੈਡਮ ਜਾਨਕੀ, ਮੈਡਮ ਗੁਰਜੀਤ ਕੌਰ, ਮੈਡਮ ਰੀਤੂ ਮੈਡਮ ਪੂਜਾ, ਮੈਡਮ ਬਲਜਿੰਦਰ ਕੌਰ ਅਤੇ ਸਟਾਫ਼ ਹਾਜਰ ਸੀ।
ਪਿਛਲੀ ਖ਼ਬਰ ਮਲਸੀਆਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਸਰਾਏ ਖਾਮ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਕਾਨਾਂ ਦੀ ਤਸਦੀਕ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।