22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਲਸੀਆਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮਲਸੀਆਂ, 21 ਅਕਤੂਬਰ (ਸੁਖਦੀਪ ਸਿੰਘ)- ਮਲਸੀਆਂ ਸਥਿਤ ਦਫ਼ਤਰ ਵਿਖੇ ਅੱਜ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਵਲੋਂ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਪੁੱਜੇ। ਇਸ ਮੌਕੇ ਪਾਲਾ ਜਲਾਲਪੁਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਹੀ ਗੰਭੀਰਤਾ ਤੇ ਹਮਦਰਦੀ ਨਾਲ ਸੁਣਿਆ ਅਤੇ ਉਨ੍ਹਾਂ ਦੇ ਵਡਮੁੱਲੇ ਸੁਝਾਅ ਵੀ ਲਏ।

ਅਜੀਤ ਡੈਸਕ 22-10-2026
ਮਲਸੀਆਂ, 21 ਅਕਤੂਬਰ (ਸੁਖਦੀਪ ਸਿੰਘ)- ਮਲਸੀਆਂ ਸਥਿਤ ਦਫ਼ਤਰ ਵਿਖੇ ਅੱਜ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਵਲੋਂ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਪੁੱਜੇ। ਇਸ ਮੌਕੇ ਪਾਲਾ ਜਲਾਲਪੁਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਹੀ ਗੰਭੀਰਤਾ ਤੇ ਹਮਦਰਦੀ ਨਾਲ ਸੁਣਿਆ ਅਤੇ ਉਨ੍ਹਾਂ ਦੇ ਵਡਮੁੱਲੇ ਸੁਝਾਅ ਵੀ ਲਏ। ਇਸ ਮੌਕੇ ਗੱਲਬਾਤ ਕਰਦਿਆਂ ਪਾਲਾ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ ਮਿਲਣੀ ਦੌਰਾਨ ਜੋ ਵੀ ਮੰਗਾਂ ਅਤੇ ਸ਼ਿਕਾਇਤਾਂ ਆਈਆਂ ਹਨ, ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਲੋੜਵੰਦ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਾਇਸ ਚੇਅਰਮੈਨ ਬੈਕਫਿੰਕੋ ਪੰਜਾਬ, ਚੇਅਰਮੈਨ ਅਨਿਲ ਕੁਮਾਰ ਅਗਰਵਾਲ, ਸਰਪੰਚ ਜੋਤੀ, ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ, ਨਿਰਮਲ ਸਿੰਘ ਸਰਾਭਾ, ਸੁਰਜੀਤ ਸਿੰਘ ਗੌਰਾ ਬਾਬਾ, ਜਗਦੀਸ਼ ਸਿੰਘ ਮਹਿਤਾ, ਪਰਮਿੰਦਰ ਸਿੰਘ ਪੀ.ਏ. ਆਦਿ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ : ਡੀ.ਐੱਸ.ਪੀ. ਮਾਨਸਾ ਤੇ ਡਰੱਗ ਇੰਸਪੈਕਟਰ ਮੁਅੱਤਲ ਅਗਲੀ ਖ਼ਬਰ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦਾ ਤਹਿਸੀਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।