ਹੁਣ ਭਾਰੀ ਮੀਂਹ ਦੌਰਾਨ ਵੀ ਨਹੀਂ ਡੁੱਬੇਗਾ ਲੰਮਾ ਪਿੰਡ ਦਾ ਇਲਾਕਾ, ਮੇਅਰ ਵਨੀਤ ਧੀਰ ਨੇ ਬਰਸਾਤੀ ਸੀਵਰੇਜ ਪ੍ਰਾਜੈਕਟ ਦਾ ਕੰਮ ਕਰਵਾਇਆ ਸ਼ੁਰੂ
ਜਲੰਧਰ, 22 ਅਕਤੂਬਰ (ਸ਼ਿਵ)-ਜਲੰਧਰ ਦੇ ਲੰਮਾ ਪਿੰਡ ਇਲਾਕੇ ’ਚ ਹੁਣ ਥੋੜ੍ਹੀ ਜਿਹੀ ਬਾਰਿਸ਼ ਹੋਣ ’ਤੇ ਲੋਕਾਂ ਨੂੰ ਜਲਭਰਾਅ ਦੀ ਸਮੱਸਿਆ ਨਾਲ ਜੂਝਣਾ ਨਹੀਂ ਪਵੇਗਾ। ਭਾਰੀ ਮੀਂਹ ਦੌਰਾਨ ਵੀ ਇਲਾਕੇ ਨੂੰ ਪਾਣੀ ਵਿਚ ਡੁੱਬਣ ਤੋਂ ਬਚਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੇਅਰ ਵਿਨੀਤ ਧੀਰ ਅਤੇ ਜਲੰਧਰ ਉੱਤਰੀ ਹਲਕੇ ਦੇ ਇੰਚਾਰਜ ਨੇ ਅੱਜ ਲੰਮਾ ਪਿੰਡ ਵਿਖੇ ਬਰਸਾਤੀ ਸੀਵਰੇਜ ਪ੍ਰੋਜੈਕਟ ਤਹਿਤ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।
ਜਲੰਧਰ, 22 ਅਕਤੂਬਰ (ਸ਼ਿਵ)-ਜਲੰਧਰ ਦੇ ਲੰਮਾ ਪਿੰਡ ਇਲਾਕੇ ’ਚ ਹੁਣ ਥੋੜ੍ਹੀ ਜਿਹੀ ਬਾਰਿਸ਼ ਹੋਣ ’ਤੇ ਲੋਕਾਂ ਨੂੰ ਜਲਭਰਾਅ ਦੀ ਸਮੱਸਿਆ ਨਾਲ ਜੂਝਣਾ ਨਹੀਂ ਪਵੇਗਾ। ਭਾਰੀ ਮੀਂਹ ਦੌਰਾਨ ਵੀ ਇਲਾਕੇ ਨੂੰ ਪਾਣੀ ਵਿਚ ਡੁੱਬਣ ਤੋਂ ਬਚਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੇਅਰ ਵਿਨੀਤ ਧੀਰ ਅਤੇ ਜਲੰਧਰ ਉੱਤਰੀ ਹਲਕੇ ਦੇ ਇੰਚਾਰਜ ਨੇ ਅੱਜ ਲੰਮਾ ਪਿੰਡ ਵਿਖੇ ਬਰਸਾਤੀ ਸੀਵਰੇਜ ਪ੍ਰੋਜੈਕਟ ਤਹਿਤ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਵਿੱਚ ਦਹਾਕਿਆਂ ਤੋਂ ਚੱਲੀ ਆ ਰਹੀ ਜਲਭਰਾਅ ਦੀ ਗੰਭੀਰ ਸਮੱਸਿਆ ਦੇ ਹੱਲ ਦੀ ਉਮੀਦ ਜਾਗੀ ਹੈ। ਮੇਅਰ ਵਿਨੀਤ ਧੀਰ ਨੇ ਦੱਸਿਆ ਕਿ ਚੱਢਾ ਸਵੀਟਸ ਦੀ ਦੁਕਾਨ ਤੋਂ ਲੰਮਾ ਪਿੰਡ ਤੱਕ ਕਰੀਬ ਇੱਕ ਕਿਲੋਮੀਟਰ ਲੰਬੀ ਸਟ੍ਰੌਮ ਸੀਵਰੇਜ ਪਾਈਪਲਾਈਨ ਵਿਛਾਈ ਜਾਵੇਗੀ। ਇਸ ਪ੍ਰੋਜੈਕਟ ਦਾ ਮੁੱਖ ਮਕਸਦ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਬਿਹਤਰ ਬਣਾਉਣਾ ਅਤੇ ਜਲਭਰਾਅ ਕਾਰਨ ਸਥਾਨਕ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣਾ ਹੈ। ਪਾਈਪਲਾਈਨ ਵਿਛਣ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਮਜ਼ਬੂਤ ਹੋਵੇਗੀ, ਜਿਸ ਨਾਲ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਮਲਜੀਤ ਸਿੰਘ ਨਿੰਮਾ ਨੇ ਕਿਹਾ ਕਿ ਲੰਮਾ ਪਿੰਡ ਦੇ ਵਸਨੀਕ ਪਿਛਲੇ ਕਈ ਦਹਾਕਿਆਂ ਤੋਂ ਜਲਭਰਾਅ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੇਅਰ ਵਿਨੀਤ ਧੀਰ ਵਲੋਂ ਜਲੰਧਰ ਨਾਰਥ ਹਲਕੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਈ ਹੈ। ਇਸ ਮੌਕੇ ਸਾਬਕਾ ਕੌਂਸਲਰ ਰੋਸ਼ਨ ਲਾਲ, ਜੋਗਿੰਦਰ ਪਾਲ ਸ਼ਰਮਾ, ਅਜੀਤ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰ ਸਿੰਘ ਕੈਰੋਂ, ਸਾਬਕਾ ਕੌਂਸਲਰ ਰਾਜਵਿੰਦਰ ਸਿੰਘ ਰਾਜਾ, ਸਾਬਕਾ ਕੌਂਸਲਰ ਮਾਈਕ ਖੋਸਲਾ, ਗੁਰਬਾਜ਼ ਸਿੰਘ ਅਤੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਦੇ ਪ੍ਰਧਾਨ ਜੋਗਾ ਸਿੰਘ ਸਮੇਤ ਹੋਰ ਇਲਾਕਾ ਵਾਸੀ ਮੌਜੂਦ ਸਨ।