ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਸਜਾਏ ਗਏ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਪ੍ਰਸਿੱਧ ਰਾਗੀ ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣਾ ਵਾਲਿਆਂ) ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ । ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਵਲੋਂ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਗਈ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਗਿਆਨੀ ਜਗਜੀਤ ਸਿੰਘ ਨੇ ਦੀਵਾਨ ਦੀ ਸਮਾਪਤੀ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ। ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ ਅਤੇ ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਸੰਗਤ ਦਾ ਧੰਨਵਾਦ ਕੀਤਾ। ਜਲ ਅਤੇ ਜੋੜਿਆਂ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਕ ਦਲ ਵਲੋਂ ਅਤੇ ਲੰਗਰ ਤਿਆਰ ਕਰਨ ਦੀ ਸੇਵਾ ਵਿਜੇ ਸਿੰਘ ਅਤੇ ਸਾਥੀਆਂ ਵਲੋਂ ਨਿਭਾਈ ਗਈ। ਸਮਾਗਮ ਦੌਰਾਨ ਖਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਜੁਗਿੰਦਰ ਸਿੰਘ ਬਾਗਾਂਵਾਲੇ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨ੍ਹਪੁਰੀ, ਗੁਰਜੀਤ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਜਸਬੀਰ ਸਿੰਘ ਦਕੋਹਾ, ਗੁਰਮੀਤ ਸਿੰਘ ਤਹਿਸੀਲਦਾਰ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।