22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਗਵਾਨ ਵਾਲਮੀਕਿ ਆਸ਼ਰਮ ਅਤੇ ਉਤਸਵ ਕਮੇਟੀ ਪੰਜਾਬ ਵਲੋਂ ਭਲਕੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ- ਵਿਪਨ ਸੱਭਰਵਾਲ

ਜਲੰਧਰ, 22 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਭਗਵਾਨ ਵਾਲਮੀਕਿ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਪਨ ਸਭਰਵਾਲ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਜਲੰਧਰ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਤੋਂ ਸ਼ੁਰੂ ਹੋ ਕੇ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ, ਅਲੀ ਮੁਹੱਲਾ ਦੇ ਕੋਲ ਲੱਗੇ ਉਤਸਵ ਕਮੇਟੀ ਦੀ ਵਿਸ਼ਾਲ ਸਟੇਜ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਕੱਢੀ ਜਾਵੇਗੀ ।

ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਭਗਵਾਨ ਵਾਲਮੀਕਿ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਪਨ ਸਭਰਵਾਲ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਜਲੰਧਰ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਤੋਂ ਸ਼ੁਰੂ ਹੋ ਕੇ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ, ਅਲੀ ਮੁਹੱਲਾ ਦੇ ਕੋਲ ਲੱਗੇ ਉਤਸਵ ਕਮੇਟੀ ਦੀ ਵਿਸ਼ਾਲ ਸਟੇਜ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਕੱਢੀ ਜਾਵੇਗੀ । ਇਸ ’ਚ ਜਲੰਧਰ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਜ਼ਿਲ੍ਹਾ ਜਲੰਧਰ ਦੇ ਪਿੰਡਾਂ ਤੋਂ ਸਭਾ-ਸੁਸਾਇਟੀਆਂ ਵਲੋਂ ਬੈਂਡ-ਵਾਜਿਆਂ ਅਤੇ ਸੁੰਦਰ ਇਤਿਹਾਸਕ ਝਾਕੀਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਸ਼ੋਭਾ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਦੀ ਸ਼ੁਰੂਆਤ ਭਗਵਾਨ ਵਾਲਮੀਕਿ ਜੀ ਦੀ ਸੁੰਦਰ ਪਾਲਕੀ ਸਾਹਿਬ ਦੇ ਨਾਲ ਸੰਤ ਸਮਾਜ ਦੀ ਅਗਵਾਈ ’ਚ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਕਮੇਟੀ ਪੰਜਾਬ ਅਤੇ ਭਗਵਾਨ ਵਾਲਮੀਕਿ ਵੈੱਲਫੇਅਰ ਟਰੱਸਟ, ਸ਼ਕਤੀ ਨਗਰ ਜਲੰਧਰ ਦੇ ਟਰੱਸਟੀਆਂ ਦੀ ਅਗਵਾਈ ਵਿਚ ਕੱਢੀ ਜਾਵੇਗੀ। ਸ਼ੋਭਾ ਯਾਤਰਾ ਦਾ ਰੂਟ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਚੌਕ ਤੋਂ ਸ੍ਰੀ ਰਾਮ ਚੌਕ, ਲਵ-ਕੁਸ਼ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜਪੀਰ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈਂ ਹੀਰਾਂ ਗੇਟ, ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ੍ਹ ਚੌਕ, ਪ੍ਰਭੂ ਰਤਨਾਕਰ ਚੌਕ ਅਤੇ ਪੁਲੀ ਅਲੀ ਮੁਹੱਲਾ ਤੋਂ ਹੁੰਦਾ ਹੋਇਆ ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਵਿਖੇ ਸਮਾਪਤ ਹੋਵੇਗੀ । ਇਸ ਮੌਕੇ ਸੁਭਾਸ਼ ਸੋਂਧੀ, ਅਸ਼ੋਕ ਭੀਲ, ਜਤਿੰਦਰ ਨਿੱਕਾ, ਚੇਤਨ ਹਾਂਡਾ, ਰਾਜੀਵ ਗੋਰਾ, ਸੰਦੀਪ ਲੱਕੀ, ਗੁਲਜ਼ਾਰ ਖੋਸਲਾ, ਅਜੂ ਸਭਰਵਾਲ, ਆਨੰਦ ਬੈਂਸ, ਰਮਨ ਗਿੱਲ, ਲਿੰਕੀ ਬੈਂਸ, ਚੇਤਨ ਨਾਹਰ, ਗੌਰਵ ਜੀਕੇ ਅਤੇ ਅਭੀ ਸਭਰਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੇ ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹਿਣ ਕਾਰਨ ਕੰਮਕਾਜ ਰਿਹਾ ਠੱਪ ਅਗਲੀ ਖ਼ਬਰ ਪਸਰੀਚਾ ਹਸਪਤਾਲ ਦੇ ਮਾਹਿਰਾਂ ਨੇ ਨਿਊਰੋਸਰਜਰੀ ਦੀਆਂ ਆਧੁਨਿਕ ਤਕਨੀਕਾਂ ਸੰਬੰਧੀ ਜਾਣਕਾਰੀ ਕੀਤੀ ਸਾਂਝੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।