22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ ਨੌਜਵਾਨ ਦੀ ਮੌਤ, ਦੋਸਤ ਗੰਭੀਰ ਜ਼ਖ਼ਮੀ

ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)-ਮਲਸੀਆਂ ਨਜ਼ਦੀਕ ਕੌਮੀ ਮਾਰਗ ’ਤੇ ਅੱਜ ਬਾਅਦ ਦੁਪਹਿਰ ਇੱਕ ਤੇਜ਼ ਰਫ਼ਤਾਰ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਐਦਲਪੁਰ (ਸ਼ਾਹਕੋਟ) ਤੇ ਉਸ ਦਾ ਦੋਸਤ ਰਾਜਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਰਾਮੇ (ਸ਼ਾਹਕੋਟ) ਅੱਜ ਸ਼ਾਮ ਸਮੇਂ ਚਿੱਟੇ ਰੰਗ ਦੀ ਆਈ.

ਮਲਸੀਆਂ ਨਜ਼ਦੀਕ ਕੌਮੀ ਮਾਰਗ ’ਤੇ ਦਰੱਖਤ ਨਾਲ ਟਕਰਾਉਣ ਕਾਰਨ ਨੁਕਸਾਨੀ ਗਈ ਕਾਰ। (ਹਾਸ਼ੀਏ ਵਿਚ) ਮ੍ਰਿਤਕ ਲਵਪ੍ਰੀਤ ਸਿੰਘ ਦੀ ਫਾਈਲ ਤਸਵੀਰ (ਸੱਜੇ) ਹਾਦਸੇ ਦੌਰਾਨ ਜ਼ਖਮੀ ਹੋਇਆ ਨੌਜਵਾਨ ਰਾਜਨਪ੍ਰੀਤ ਸਿੰਘ। ਤਸਵੀਰਾਂ- ਸੁਖਦੀਪ ਸਿੰਘ 23-10-2026
ਮਲਸੀਆਂ, 22 ਅਕਤੂਬਰ (ਸੁਖਦੀਪ ਸਿੰਘ)-ਮਲਸੀਆਂ ਨਜ਼ਦੀਕ ਕੌਮੀ ਮਾਰਗ ’ਤੇ ਅੱਜ ਬਾਅਦ ਦੁਪਹਿਰ ਇੱਕ ਤੇਜ਼ ਰਫ਼ਤਾਰ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਐਦਲਪੁਰ (ਸ਼ਾਹਕੋਟ) ਤੇ ਉਸ ਦਾ ਦੋਸਤ ਰਾਜਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਰਾਮੇ (ਸ਼ਾਹਕੋਟ) ਅੱਜ ਸ਼ਾਮ ਸਮੇਂ ਚਿੱਟੇ ਰੰਗ ਦੀ ਆਈ.20 ਕਾਰ (ਪੀ.ਬੀ. 08 ਡੀ.ਐਲ.0309) ਵਿਚ ਸਵਾਰ ਹੋ ਕੇ ਸ਼ਾਹਕੋਟ ਤੋਂ ਨਕੋਦਰ ਵੱਲ ਜਾ ਰਹੇ ਸਨ। ਜਦੋਂ ਉਹ ਮਲਸੀਆਂ ਤੋਂ ਥੋੜ੍ਹਾ ਅੱਗੇ ਗਏ ਤਾਂ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਦਰੱਖਤ ਨਾਲ ਬੁਰੀ ਤਰ੍ਹਾਂ ਟਕਰਾ ਗਈ। ਹਾਦਸੇ ਦੌਰਾਨ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਦੌਰਾਨ ਦੋਵੇਂ ਨੌਜਵਾਨ ਕਾਰ ’ਚ ਫਸ ਗਏ। ਇਸ ਹਾਦਸੇ ਬਾਰੇ ਪਤਾ ਲੱਗਣ ’ਤੇ ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਜਗਤਾਰ ਸਿੰਘ ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਕੁਲਵਿੰਦਰ ਸਿੰਘ, ਬਲਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਰਾਹਗੀਰਾਂ ਤੇ ਟਰੈਕਟਰ ਦੀ ਮਦਦ ਨਾਲ ਕਾਰ ਦੇ ਹਿੱਸਿਆਂ ਨੂੰ ਖਿੱਚ ਕੇ ਦੋਵੇਂ ਨੌਜਵਾਨਾਂ ਨੂੰ ਬਾਹਰ ਕੱਢਿਆ ਅਤੇ ਨਜ਼ਦੀਕ ਦੇ ਹੀ ਇੱਕ ਹਸਪਤਾਲ ਵਿਖੇ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ ਨਕੋਦਰ ਰੈਫਰ ਕਰ ਦਿੱਤਾ। ਇਸ ਦੌਰਾਨ ਨਕੋਦਰ ਵਿਖੇ ਲਵਪ੍ਰੀਤ ਸਿੰਘ (26) ਨੂੰ ਡਾਕਟਰਾਂ ਵਲੋਂ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਉਸ ਦੇ ਦੋਸਤ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਜਲੰਧਰ ਰੈਫਰ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਪੁਲਿਸ ਵਲੋਂ ਕਬਜੇ ’ਚ ਲੈ ਕੇ ਨਕੋਦਰ ਦੇ ਡੈੱਡ ਹਾਊਸ ਵਿਖੇ ਰਖਵਾ ਦਿੱਤੀ ਗਈ ਹੈ। ਸਵੇਰੇ ਉਸ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਜਲੰਧਰ ’ਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਦੂਸਰੇ ਦਿਨ ਵੀ ਨਹੀਂ ਚੱਲੀਆਂ ਬੱਸਾਂ, ਲੋਕ ਹੋਏ ਖੱਜਲ-ਖੁਆਰ ਅਗਲੀ ਖ਼ਬਰ ਝੋਨੇ ਦੀ ਚੁਕਾਈ ਦਾ ਕੰਮ ਸੁਸਤ ਹੋਣ ਕਾਰਨ ਮੰਡੀਆਂ ’ਚ ਲੱਗੇ ਬੋਰੀਆਂ ਦੇ ਅੰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।