24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫੂਡ ਸੇਫਟੀ ਵਿੰਗ ਨੇ ਪੇਂਡੂ ਇਲਾਕਿਆਂ ’ਚੋਂ ਖੁਰਾਕੀ ਵਸਤਾਂ ਦੇ 7 ਨਮੂਨੇ ਲਏ

ਜਲੰਧਰ, 23 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੀ ਟੀਮ ਪੇਂਡੂ ਇਲਾਕਿਆਂ ’ਚ ਜਾਂਚ ਦੌਰਾਨ ਖੁਰਾਕੀ ਵਸਤਾਂ ਦੇ 7 ਨਮੂਨੇ ਲੈ ਕੇ ਜਾਂਚ ਲਈ ਭੇਜੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਨੂਰਮਹਿਲ ਤੇ ਬਿਲਗਾ ਵਿਖੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ, ਰੈਸਟੋਰੈਂਟਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੀ ਟੀਮ ਪੇਂਡੂ ਇਲਾਕਿਆਂ ’ਚ ਜਾਂਚ ਦੌਰਾਨ ਖੁਰਾਕੀ ਵਸਤਾਂ ਦੇ 7 ਨਮੂਨੇ ਲੈ ਕੇ ਜਾਂਚ ਲਈ ਭੇਜੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਨੂਰਮਹਿਲ ਤੇ ਬਿਲਗਾ ਵਿਖੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ, ਰੈਸਟੋਰੈਂਟਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਮੁਹਿੰਮ ਦੌਰਾਨ ਨਾਰੀਅਲ ਬਰਫ਼ੀ, ਢੋਡਾ ਬਰਫ਼ੀ, ਰੋਸਟਿਡ ਬਰਫ਼ੀ, ਗੁਲਾਬ ਜਾਮੁਨ, ਅਲਸੀ ਪਾਊਡਰ ਅਤੇ ਫੈਣੀਆਂ ਸਮੇਤ ਕੁੱਲ 7 ਖੁਰਾਕੀ ਪਦਾਰਥਾਂ ਦੇ ਨਮੂਨੇ ਲੈਬਾਰਟਰੀ ਵਿੱਚ ਜਾਂਚ ਲਈ ਲਏ ਗਏ। ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਦੌਰਾਨ ਸਫ਼ਾਈ ਅਤੇ ਸਵੱਛਤਾ ਦੇ ਮਿਆਰਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫਟੀ ਅਫ਼ਸਰ ਰਾਸ਼ੂ ਮਹਾਜਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਬਾਲਾ ਪ੍ਰੀਤਮ ਇਸਤਰੀ ਸਤਿਸੰਗ ਸਭਾ ਨੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਬਰਿੰਦਰ ਬਿੱਟੂ ’ਤੋਂ ਕੇਸ ਫੌਰੀ ਵਾਪਸ ਹੋਵੇ-ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।