ਅੰਤਰ ਕਾਲਜ ਹਾਕੀ ਟੂਰਨਾਮੈਂਟ ਖ਼ਾਲਸਾ ਕਾਲਜ ਜਲੰਧਰ ਨੇ ਡੀ.ਏ.ਵੀ. ਕਾਲਜ ਨੂੰ ਹਰਾ ਕੇ ਜਿੱਤਿਆ ਖ਼ਿਤਾਬ
ਜਲੰਧਰ,23 ਅਕਤੂਬਰ (ਡਾ ਜਤਿੰਦਰ ਸਾਬੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਕਰਵਾਏ ਜਾ ਰਹੇ ਇੰਟਰ ਕਾਲਜ ਹਾਕੀ ਟੂਰਨਾਮੈਂਟ ਦੇ ਆਖਰੀ ਦਿਨ ਪਿੰਡ ਮਰੜ, ਜ਼ਿਲ੍ਹਾ ਗੁਰਦਾਸਪੁਰ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਖਾਲਸਾ ਕਾਲਜ ਜਲੰਧਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡੀਏਵੀ ਕਾਲਜ ਜਲੰਧਰ ਨੂੰ 4-2 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਜਿੱਤ ਨਾਲ ਖਾਲਸਾ ਕਾਲਜ ਜਲੰਧਰ ਦੀ ਟੀਮ ਨੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।
ਅਜੀਤ ਡੈਸਕ
24-10-2026