ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਸੰਬੰਧੀ ਵਿਸ਼ੇਸ਼ ਕੈਂਪ ਅੱਜ
ਅੱਪਰਾ, 23 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਮੁੱਖ ਚੋਣ ਅਧਿਕਾਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਹਰ ਪੋਲਿੰਗ ਬੂਥ ’ਤੇ 24 ਅਕਤੂਬਰ ਸਨਿਚਰਵਾਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸੰਧੂ ਸੈਕਟਰ ਸੁਪਰਵਾਈਜ਼ਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਪਰਾ ਇਲਾਕੇ ਦੇ ਸਾਰੇ ਹੀ ਪੋਲਿੰਗ ਬੂਥਾਂ ’ਤੇ ਵੀ ਵਿਸ਼ੇਸ਼ ਕੈਂਪ ਲੱਗਣਗੇ।
ਅਜੀਤ ਡੈਸਕ
24-10-2026