24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੀ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ

ਸ਼ਾਹਕੋਟ, 23 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੀ ਮੀਟਿੰਗ ਸਭਾ ਦੇ ਪ੍ਰਧਾਨ ਮਦਨ ਲਾਲ ਅਰੋੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਸਭਾ ਦੇ ਅਹੁਦੇਦਾਰਾਂ ਤੇ ਐਗਜ਼ੈਕਟਿਵ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-10-2026
ਸ਼ਾਹਕੋਟ, 23 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੀ ਮੀਟਿੰਗ ਸਭਾ ਦੇ ਪ੍ਰਧਾਨ ਮਦਨ ਲਾਲ ਅਰੋੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਸਭਾ ਦੇ ਅਹੁਦੇਦਾਰਾਂ ਤੇ ਐਗਜ਼ੈਕਟਿਵ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਅਰੋੜਾ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ, ਸਮਾਜਿਕ ਗਤੀਵਿਧੀਆਂ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਭਾ ਦੇ ਪ੍ਰਧਾਨ ਮਦਨ ਲਾਲ ਅਰੋੜਾ ਨੇ ਕਿਹਾ ਕਿ ਸਮਾਜ ਦੀ ਭਲਾਈ ਤੇ ਬਰਾਦਰੀ ਦੀ ਏਕਤਾ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਅਰੋੜਾ ਮਹਾਂ ਸਭਾ ਬਰਾਦਰੀ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਵਲੋਂ ਸ਼ਹਿਰ ਵਿਚ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ਵਿਚ ਬੋਰਡ ਲਗਾਏ ਜਾਣਗੇ। ਇਨ੍ਹਾਂ ਬੋਰਡਾਂ ਰਾਹੀਂ ਆਪਸੀ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਜਾਵੇਗਾ। ਇਸ ਦੌਰਾਨ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ ਸੁਖਵਿੰਦਰ ਪਾਲ ਸੋਢੀ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਅਰੋੜਾ ਨੇ ਕਿਹਾ ਕਿ ਸਾਡੀ ਸਭਾ ਭਵਿੱਖ ਵਿਚ ਸਮਾਜਿਕ ਅਤੇ ਲੋਕ-ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੀ ਰਹੇਗੀ। ਉਨ੍ਹਾਂ ਬਰਾਦਰੀ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਭਾ ਨਾਲ ਜੁੜ ਕੇ ਸਮਾਜ ਦੀ ਬਿਹਤਰੀ ਤੇ ਸ਼ਹਿਰ ਦੀ ਤਰੱਕੀ ਲਈ ਆਪਣਾ ਸਹਿਯੋਗ ਦੇਣ। ਇਸ ਮੌਕੇ ਚੇਅਰਮੈਨ ਹੈਪੀ ਡਾਬਰ, ਬੰਟੀ ਬੱਠਲਾ ਵਾਈਸ ਚੇਅਰਮੈਨ, ਜਨਰਲ ਸਕੱਤਰ ਪ੍ਰੋ: ਕਰਤਾਰ ਸਿੰਘ ਸਚਦੇਵਾ, ਡਾ: ਗੁਰਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਯੂਥ ਵਿੰਗ, ਅਮਰਜੀਤ ਕੌਰ ਸਚਦੇਵਾ ਪ੍ਰਧਾਨ ਮਹਿਲਾ ਵਿੰਗ, ਓ.ਪੀ ਬੱਤਰਾ, ਸੁਰਿੰਦਰ ਸਿੰਘ ਕਾਲਾ, ਦਲਜੀਤ ਸਿੰਘ ਸ਼ਾਹਕੋਟ, ਆਜ਼ਾਦ ਸਿੰਘ ਸਚਦੇਵਾ, ਪਵਨ ਜੁਨੇਜਾ, ਭੂਸ਼ਣ ਸਚਦੇਵਾ, ਟਿੰਪੀ ਕੁਮਰਾ, ਲਵਲੀ ਅਰੋੜਾ, ਕਰੁਣ ਅਰੋੜਾ, ਪਿੰਕੀ ਅਰੋੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਡੀ.ਐਸ.ਪੀ. ਫਿਲੌਰ ਦਾ ਸਖ਼ਤ ਰੁਖ਼, ਰਾਤ ਨੂੰ ਖ਼ੁਦ ਸਤਲੁਜ ਦਰਿਆ ‘ਤੇ ਪਹੁੰਚ ਕੇ ਕੀਤੀ ਅਚਨਚੇਤ ਜਾਂ... ਅਗਲੀ ਖ਼ਬਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਸੰਬੰਧੀ ਵਿਸ਼ੇਸ਼ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।