ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਟੁੱਟੀ ਸੜਕ ਨੂੰ ਲੈ ਕੇ ਰੋਸ, ਜਲਦ ਨਿਰਮਾਣ ਦੀ ਮੰਗ
ਜਲੰਧਰ, 23 ਅਕਤੂਬਰ (ਸ਼ਿਵ)-ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਪਿਛਲੇ ਲਗਭਗ ਦੋ ਸਾਲਾਂ ਤੋਂ ਟੁੱਟੀ ਪਈ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਹਲਕਾ ਜਲੰਧਰ ਕੈਂਟ ਦੇ ਸੇਵਾਦਾਰ ਗਗਨਦੀਪ ਸਿੰਘ ਗੱਗੀ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜੀਤ ਡੈਸਕ
25-10-2026