26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਲਈ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਪੀ . ਆਈ . ਐੱਸ . ਵਲੋਂ ਵਿਸ਼ੇਸ਼ ਉਪਰਾਲਾ

ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ’ਚ ਹਾਕੀ ਸਮੇਤ ਵੱਖ-ਵੱਖ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਉਭਰਦੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮਕਸਦ ਨਾਲ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.

ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ’ਚ ਹਾਕੀ ਸਮੇਤ ਵੱਖ-ਵੱਖ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਉਭਰਦੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮਕਸਦ ਨਾਲ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐੱਸ.) ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਸੰਸਥਾ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਮੱਦੇਨਜ਼ਰ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ, ਤਕਨੀਕੀ ਜਾਣਕਾਰੀ ਅਤੇ ਮੁਕਾਬਲੇ ਦਾ ਮਾਹੌਲ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੀ.ਆਈ.ਐੱਸ. ਦੇ ਪੱਤਰ ਅਨੁਸਾਰ, ਸੰਸਥਾ ਦੇ ਸੈਂਟਰ ਆਫ਼ ਐਕਸੀਲੈਂਸ ਅਤੇ ਜ਼ਿਲ੍ਹਾ ਸਬ-ਸੈਂਟਰਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਖਿਡਾਰੀਆਂ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਮੈਚਾਂ ਵਿੱਚ ਲਿਜਾਣ ਦੀ ਯੋਜਨਾ ਹੈ, ਤਾਂ ਜੋ ਉਹ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਦੀ ਖੇਡ ਨੂੰ ਨੇੜਿਓਂ ਦੇਖ ਸਕਣ ਅਤੇ ਖੇਡ ਦੀਆਂ ਬਾਰੀਕੀਆਂ ਨੂੰ ਸਮਝ ਸਕਣ। ਇਸ ਨਾਲ ਖਿਡਾਰੀਆਂ ਨੂੰ ਆਧੁਨਿਕ ਖੇਡ ਤਕਨੀਕਾਂ, ਰਣਨੀਤੀਆਂ, ਅਨੁਸ਼ਾਸਨ ਅਤੇ ਉੱਚ ਪੱਧਰੀ ਪ੍ਰਦਰਸ਼ਨ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲੇਗਾ।ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਇਸ ਉਪਰਾਲੇ ਰਾਹੀਂ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਦੇ ਤਜਰਬੇ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ, ਖਿਡਾਰੀਆਂ ਦੀਆਂ ਬੱਸਾਂ ਦੀ ਡਿਊਟੀ ਲਗਾਉਣ ਅਤੇ ਆਵਾਜਾਈ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧੀ ਸਬੰਧਤ ਜ਼ਿਲ੍ਹਾ ਖੇਡ ਅਫ਼ਸਰਾਂ ਅਤੇ ਸਿਖਲਾਈ ਕੇਂਦਰਾਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਖੇਡ ਮਾਹਿਰਾਂ ਅਨੁਸਾਰ, ਅਜਿਹੇ ਉਪਰਾਲੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ, ਉਨ੍ਹਾਂ ਦਾ ਆਤਮ-ਵਿਸ਼ਵਾਸ ਮਜ਼ਬੂਤ ਕਰਨ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਸਹਾਈ ਹੋ ਸਕਦੇ ਹਨ। ਪੰਜਾਬ ਦੀ ਹਾਕੀ ਨਾਲ ਜੁੜੀ ਸ਼ਾਨਦਾਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਨੌਜਵਾਨ ਖਿਡਾਰੀਆਂ ਨੂੰ ਕੌਮਾਂਤਰੀ ਖੇਡ ਮੁਕਾਬਲਿਆਂ ਨਾਲ ਜੋੜਨਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸ਼ਹੀਦ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ’ ਚ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਿੱਖਿਆ ਕ੍ਰਾਂਤੀ ’ ਮੁਹਿੰਮ ਤਹਿਤ ਖਰਚੇ ਗਏ ਫੰਡਾਂ ਬਾਰੇ ‘ ਆਪ ’ ਸਰਕਾਰ ਵਾਈਟ ਪੇਪਰ ਜਾਰੀ ਕਰੇ - ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।