25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐੱਮ . ਡੀ . ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਸਾਲਾਨਾ ਸਮਾਗਮ ‘ ਭਾਵਯਾਤਰਾ ’ ਕਰਵਾਇਆ

ਨਕੋਦਰ, 24 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਐੱਮ. ਡੀ.

ਅਜੀਤ ਡੈਸਕ 25-10-2026
ਨਕੋਦਰ, 24 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਐੱਮ.ਡੀ. ਦਯਾਨੰਦ ਮਾਡਲ ਸਕੂਲ, ਨਕੋਦਰ ਵਿਖੇ ਸਾਲਾਨਾ ਸਮਾਗਮ ‘ਭਾਵਯਾਤਰਾ’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ‘ਭਾਵਨਾਵਾਂ, ਅਭਿਵਿਅਕਤੀਆਂ ਅਤੇ ਅਨੁਭਵਾਂ ਦਾ ਸਫ਼ਰ’ ਵਿਸ਼ੇ ’ਤੇ ਆਧਾਰਿਤ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਕਲਾਤਮਕ ਪ੍ਰਤਿਭਾਵਾਂ, ਰਚਨਾਤਮਕ ਸੋਚ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਡਾ. ਅਨੂਪ ਵਤਸ, ਨੈਸ਼ਨਲ ਕੋਆਰਡੀਨੇਟਰ (ਕਾਲਜਿਜ਼), ਡੀ.ਏ.ਵੀ. ਸੀ.ਐੱਮ.ਸੀ. ਅਤੇ ਪ੍ਰਿੰਸੀਪਲ, ਡੀ.ਏ.ਵੀ. ਕਾਲਜ, ਜਲੰਧਰ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਓਂਕਾਰ ਸਿੰਘ ਬਰਾੜ, ਡੀ.ਐੱਸ.ਪੀ. ਨਕੋਦਰ ਨੇ ਆਪਣੀ ਹਾਜ਼ਰੀ ਲਗਵਾਈ। ਸਕੂਲ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸਾਹਿਤ ਦੇ ਵੱਖ-ਵੱਖ ਰਸਾ ਤੇ ਅਧਾਰਿਤ ਸੱਭਿਆਚਾਰਕ ਅਤੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਪੇਸ਼ਕਾਰੀ ਦੇ ਹੁਨਰ ਦੀ ਸਭ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਮੋਦ ਭਾਰਦਵਾਜ, ਵਾਈਸ ਚੇਅਰਮੈਨ ਅਜੈ ਗੋਸਵਾਮੀ, ਮੈਨੇਜਰ ਸ੍ਰੀਮਤੀ ਜਸਕਿਰਨ ਹਰੀਕਾ, ਆਰ.ਏ. ਡਾ. ਯੋਗੇਸ਼ ਗੰਭੀਰ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ ਜੀ ਸਮੇਤ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਸਮਾਗਮ ਦੀ ਸਫ਼ਲਤਾ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ । ਸਮਾਗਮ ਦਾ ਸਮੁੱਚਾ ਮਾਹੌਲ ਉਤਸ਼ਾਹ, ਖ਼ੁਸ਼ੀ ਅਤੇ ਕਲਾਤਮਕ ਰੰਗਾਂ ਨਾਲ ਭਰਪੂਰ ਰਿਹਾ। ਇਸ ਯਾਦਗਾਰੀ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ ਅਤੇ ਸਾਰਿਆਂ ਦੇ ਮਨਾਂ ’ਤੇ ਅਮਿੱਟ ਛਾਪ ਛੱਡੀ।
ਪਿਛਲੀ ਖ਼ਬਰ ਕਿਸ਼ਨਗੜ੍ਹ ਵਿਖੇ ਸਾਲਾਨਾ ਜਾਗਰਣ 31 ਨੂੰ ਅਗਲੀ ਖ਼ਬਰ ਪਿੰਡ ਪਚਰੰਗਾ ’ ਚ ਮਾਂ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।