26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਾਰਟੀ ਦੇ ਨਵੇਂ ਅਹੁੁਦੇਦਾਰ ਸਮੱਸਿਆਵਾਂ ਹੱਲ ਕਰਨ ਲਈ ਲੋਕਾਂ ਦੇ ਸੰਪਰਕ ਵਿਚ ਰਹਿਣ-ਅਸ਼ੋਕ ਸਰੀਨ ਹਿੱਕੀ ਕੇਂਦਰ ਦੀਆਂ ਨੀਤੀਆਂ ਘਰ ਪਹੁੰਚਾਉਣ ਦਾ ਸੱਦਾ-ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਨਵੀਂ ਟੀਮ ਦੀ ਪਹਿਲੀ ਮੀਟਿੰਗ

ਜਲੰਧਰ, 25 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਨਵੀਂ ਟੀਮ ਦੇ ਗਠਨ ਤੋਂ ਬਾਅਦ ਅੱਜ ਭਾਜਪਾ ਜ਼ਿਲ੍ਹਾ ਦਫ਼ਤਰ, ਸ਼ੀਤਲਾ ਮੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਨਵ-ਨਿਯੁਕਤ ਅਹੁਦੇਦਾਰਾਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸ਼ੋਕ ਸਰੀਨ ਹਿੱਕੀ ਤੇ ਮੌਜੂਦ ਅੁਹਦੇਦਾਰ ਤੇ ਹੋਰ। ਤਸਵੀਰ. ਜੀ. ਪੀ. ਸਿੰਘ 26-10-2026
ਜਲੰਧਰ, 25 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਨਵੀਂ ਟੀਮ ਦੇ ਗਠਨ ਤੋਂ ਬਾਅਦ ਅੱਜ ਭਾਜਪਾ ਜ਼ਿਲ੍ਹਾ ਦਫ਼ਤਰ, ਸ਼ੀਤਲਾ ਮੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਨਵ-ਨਿਯੁਕਤ ਅਹੁਦੇਦਾਰਾਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ। ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਅਹੁਦੇਦਾਰਾਂ ਨੂੰ ਆਪਸੀ ਤਾਲਮੇਲ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਦਾ ਉਦੇਸ਼ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਬਣਾਉਣਾ, ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਰਕਰਾਂ ਦੇ ਨਾਲ ਮਿਲ ਕੇ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਾ ਸੰਗਠਨਾਤਮਕ ਕਾਰਜਾਂ ਦਾ ਅਹਿਮ ਹਿੱਸਾ ਹੈ। ਇਸ ਮੀਟਿੰਗ ਵਿਚ ਉਪ ਪ੍ਰਧਾਨ ਅਸ਼ਵਨੀ ਭੰਡਾਰੀ, ਮੁਨੀਸ਼ ਵਿਜ, ਸ੍ਰੀਮਤੀ ਮੀਨੂ ਸ਼ਰਮਾ, ਸੁਨੀਲ ਮੋਂਟੂ, ਗੌਤਮ ਕੁਕਰੇਜਾ ਅਤੇ ਗੋਲਡੀ ਭਾਟੀਆ, ਜਨਰਲ ਸਕੱਤਰ ਦੀਪਕ ਤੇਲੂ, ਦਵਿੰਦਰ ਭਾਰਦਵਾਜ ਅਤੇ ਯੋਗੇਸ਼ ਧੀਰ; ਸਕੱਤਰ ਅਮਿਤ ਭਾਟੀਆ, ਅਸ਼ਵਨੀ ਅਟਵਾਲ, ਸਨੀ ਸ਼ਰਮਾ, ਤਰਸੇਮ ਥਾਪਾ, ਸ੍ਰੀਮਤੀ ਸ਼ਾਲੂ ਅਤੇ ਹਿਮਾਂਸ਼ੂ ਖਜਾਂਚੀ, ਰਾਜੇਸ਼ ਮਲਹੋਤਰਾ, ਬ੍ਰਿਜਮੋਹਨ ਗੁਪਤਾ, ਦਫ਼ਤਰ ਸਕੱਤਰ ਜੀ.ਕੇ. ਸੋਨੀ, ਅਨੁਜ ਸ਼ਾਰਦਾ, ਮੋਹਿੰਦਰ ਭਗਤ, ਪ੍ਰੈੱਸ ਸਕੱਤਰ ਬ੍ਰਜੇਸ਼ ਕੁਮਾਰ ਅਤੇ ਯੁਵਾ ਮੋਰਚਾ ਦੇ ਪ੍ਰਧਾਨ ਸਾਹਿਲ ਸ਼ਰਮਾ, ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਵਿੱਚ ਮਹਿਲਾ ਮੋਰਚਾ ਦੀ ਪ੍ਰਧਾਨ ਸ਼ੈਲੀ ਖੰਨਾ, ਓਬੀਸੀ ਮੋਰਚਾ ਦੇ ਪ੍ਰਧਾਨ ਦਿਨੇਸ਼ ਵਰਮਾ ਅਤੇ ਐੱਸ.ਸੀ. ਮੋਰਚਾ ਦੇ ਪ੍ਰਧਾਨ ਕ੍ਰਿਸ਼ਨਾ ਮਿਨੀਆ ਅਤੇ ਸੰਜੀਵ ਸ਼ਰਮਾ ਤੋਂ ਇਲਾਵਾ ਗੁਰਪ੍ਰੀਤ ਵਿੱਕੀ, ਸੰਦੀਪ ਕੁਮਾਰ, ਰਾਜਿੰਦਰ ਸਿੰਘ, ਰਾਜੀਵ ਭਗਤ, ਪ੍ਰਮੋਦ ਕਸ਼ਯਪ, ਪੰਕਜ ਖੰਨਾ, ਅਸ਼ਵਨੀ ਭਗਤ, ਯੋਗੇਸ਼ ਮਲਹੋਤਰਾ, ਵਿਸ਼ਨੂੰ ਜੋਸ਼ੀ, ਜਸਵੀਰ ਸਿੰਘ, ਅਨਿਲ ਸ਼ਰਮਾ, ਗਗਨ ਬੇਦੀ, ਜੌਲੀ ਬੇਦੀ, ਦਿਨੇਸ਼ ਖੰਨਾ, ਵਰੁਣ ਨਾਗਪਾਲ, ਸੋਨੂੰ ਹੰਸ, ਵਰੁਣ ਤਨੇਜਾ, ਕਮਲ ਭਗਤ ਅਤੇ ਕੁਲਦੀਪ ਭਗਤ ਸਮੇਤ ਹੋਰ ਕਈ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਸਿਮਰਨ’ ਦੀ ਵਰ੍ਹੇਗੰਢ ਮੌਕੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਅੰਕ ਕੀਤਾ ਜਾਰੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਹਬੂ ਵਿਖੇ ਤਹਿਸੀਲ ਅਤੇ ਬਲਾਕ ਪੱਧਰੀ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।