ਪੰਜਾਬ ਸਰਕਾਰ ਯੂ.ਪੀ. ਦੀ ਤਰਜ਼ ’ਤੇ ਨਕੋਦਰ ਤੇ ਸ਼ਾਹਕੋਟ ਦੇ ਆਲੂ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਪੈਕੇਜ ਦੇਵੇ-ਰਵਿੰਦਰ ਸਿੰਘ ਟੁਰਨਾ
ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਨੌਜਵਾਨ ਆਗੂ ਰਵਿੰਦਰ ਸਿੰਘ ਟੁਰਨਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉੱਤਰ ਪ੍ਰਦੇਸ਼ (ਯੂਪੀ) ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਵਿਧਾਨ ਸਭਾ ਹਲਕਾ ਨਕੋਦਰ ਅਤੇ ਸ਼ਾਹਕੋਟ ਦੇ ਆਲੂ ਉਤਪਾਦਕ ਕਿਸਾਨਾਂ ਲਈ ਵਿਸ਼ੇਸ਼ ਆਰਥਿਕ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਕੋਦਰ ਅਤੇ ਸ਼ਾਹਕੋਟ ਦੇ ਕਈ ਪਿੰਡਾਂ ਵਿੱਚ ਆਲੂਆਂ ਦੀ ਖੇਤੀ ਕਿਸਾਨਾਂ ਦੀ ਆਮਦਨ ਦਾ ਮੁੱਖ ਸਾਧਨ ਹੈ, ਪਰ ਮੰਡੀ ’ਚ ਆਲੂਆਂ ਦੀਆਂ ਘੱਟ ਕੀਮਤਾਂ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜੀਤ ਡੈਸਕ
26-10-2026