28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੋਕਸੋ ਪੀੜਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਰਿਹੈ-ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਦੀ ਸ਼ੁਰੂਆਤ

ਜਲੰਧਰ, 27 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੋਕਸੋ ਪੀੜਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਸੰਬੰਧੀ ਐਕਟ (ਪੋਕਸੋ) ਨੂੰ ਸਮਰਪਿਤ ਆਲ ਇੰਡੀਆ ਸਕੂਲ ਜਾਗਰੂਕਤਾ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਦੇ ਪੜਾਅ-1 ਦੀ ਐੱਸ.

ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੋਕਸੋ ਪੀੜਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਸੰਬੰਧੀ ਐਕਟ (ਪੋਕਸੋ) ਨੂੰ ਸਮਰਪਿਤ ਆਲ ਇੰਡੀਆ ਸਕੂਲ ਜਾਗਰੂਕਤਾ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਦੇ ਪੜਾਅ-1 ਦੀ ਐੱਸ.ਡੀ. ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਵਿਖੇ ਸ਼ੁਰੂਆਤ ਕਰਨ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਪੋਕਸੋ ਐਕਟ ਤਹਿਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਮੁਹਿੰਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦੇਸ਼ ਵਿਆਪੀ ਪਹਿਲਕਦਮੀ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ, ਬੁਨਿਆਦੀ ਕਾਨੂੰਨੀ ਸੁਰੱਖਿਆਵਾਂ ਅਤੇ ਕਾਨੂੰਨੀ ਸੁਰੱਖਿਆ ਕਵਚ ਬਾਰੇ ਉਮਰ ਦੇ ਅਨੁਕੂਲ ਅਤੇ ਗ਼ੈਰ-ਸਨਸਨੀਖੇਜ਼ ਤਰੀਕੇ ਨਾਲ ਸਿੱਖਿਅਤ ਕਰਨਾ ਹੈ। ਜੁਡੀਸ਼ੀਅਲ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਜ਼ਿਲ੍ਹੇ ਭਰ ਵਿੱਚ ਬੱਚਿਆਂ ਲਈ ਇੱਕ ਸੁਰੱਖਿਅਤ, ਜਵਾਬਦੇਹ ਅਤੇ ਸੁਰੱਖਿਆ ਪ੍ਰਦਾਨ ਕਰਨ ਵਾਲਾ ਮਾਹੌਲ ਸਿਰਜਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ ਤੇ ਸਪੈਸ਼ਲ ਜੱਜ, ਐੱਫ. ਟੀ. ਸੀ. ਪੋਕਸੋ ਅਰਚਨਾ ਕੰਬੋਜ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਇਹ ਜਾਗਰੂਕਤਾ ਪ੍ਰੋਗਰਾਮ 31 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ’ਚ ਕਰਵਾਏ ਜਾਣਗੇ। ਇਸ ਉਦਘਾਟਨੀ ਸਮਾਗਮ ਵਿੱਚ ਚੇਅਰਪਰਸਨ ਬਾਲ ਭਲਾਈ ਕਮੇਟੀ ਜੇ.ਕੇ. ਗੁਲਾਟੀ, ਅਮਰਜੋਤੀ ਸ਼ਰਮਾ, ਪ੍ਰਿੰਸੀਪਲ ਐੱਸ.ਡੀ. ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਹਰਲੀਨ ਕੌਰ, ਜਗਨ ਨਾਥ ਸੀਨੀਅਰ ਸਹਾਇਕ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਤੇ ਲੀਗਲ ਵਾਲੰਟੀਅਰਜ਼ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਸੀ. ਏ. ਪੀ. ਐੱਫ. ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ ਅਗਲੀ ਖ਼ਬਰ ਇਸ ਵਾਰ ਕਿਸਾਨਾਂ ਲਈ ਵਧੀਆ ਰਿਹਾ ਝੋਨੇ ਦਾ ਸੀਜ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।