ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
ਕਰਤਾਰਪੁਰ, 27 ਅਕਤੂਬਰ (ਜਨਕ ਰਾਜ ਗਿੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਥੰਮ ਜੀ ਸਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਦੇ ਚਲਦਿਆਂ ਸਰਬੱਤ ਭਲੇ ਦੀ ਅਰਦਾਸ ਲਈ ਰਖਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਦੀਵਾਨ ’ਚ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ।
ਅਜੀਤ ਡੈਸਕ
28-10-2026