28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਿੱਲੀ ਬੜੈਚ ਅਕੈਡਮੀ ’ਚ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਲਸੀਆਂ, 27 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਤੇ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਅਕੈਡਮੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸੈਦਰਾਣਾ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦਾ ਪਾਠ, ਆਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 28-10-2026
ਮਲਸੀਆਂ, 27 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਤੇ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਅਕੈਡਮੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸੈਦਰਾਣਾ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦਾ ਪਾਠ, ਆਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਅਧਿਆਪਕ ਵੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਵਿਦਿਆਰਥੀਆਂ ’ਚ ਭਗਵਾਨ ਵਾਲਮੀਕਿ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਕਰਵਾਏ ਗਏ ਸਪੀਚ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਗਵਾਨ ਵਾਲਮੀਕਿ ਦੇ ਜੀਵਨ, ਉਨ੍ਹਾਂ ਦੀਆਂ ਰਚਨਾਵਾਂ ਅਤੇ ਸਮਾਜ ਨੂੰ ਦਿੱਤੀਆਂ ਸਿੱਖਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਪ੍ਰਿੰਸੀਪਲ ਸਤਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਧਾਰਮਿਕ, ਨੈਤਿਕ ਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ।
ਪਿਛਲੀ ਖ਼ਬਰ ਆਦਮਪੁਰ ਨਗਰ ਕੌਂਸਲ ਦੀ ਬੈਠਕ ਦੌਰਾਨ ਸ਼ਹਿਰ ਦੇ ਵਿਕਾਸ ਲਈ 5 ਕਰੋੜ ਦੇ ਮਤੇ ਪਾਸ ਸੀ.ਸੀ.ਟੀ.ਵੀ. ਕੈਮਰੇ, ਸਟਰੀਟ ਲਾਈਟਾਂ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।