‘ਯੁਵਾ ਮੇਲਾ-2026’ ਨੂੰ ਸਫ਼ਲ ਬਣਾਉਣ ਲਈ ਯੂਨੀਵਰਸਿਟੀ ਵਲੋਂ ਤਿਆਰੀਆਂ ਤੇਜ਼
ਆਦਮਪੁਰ, 27 ਅਕਤੂਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਵਿਖੇ 30 ਅਤੇ 31 ਅਕਤੂਬਰ 2026 ਨੂੰ ਕਰਵਾਏ ਜਾ ਰਹੇ ‘ਯੁਵਾ ਮੇਲਾ 2026’ ਦੀਆਂ ਤਿਆਰੀਆਂ ਸੰਬੰਧੀ ਵਾਈਸ-ਚਾਂਸਲਰ ਪ੍ਰੋ. (ਡਾ.)
ਸ
ਸੰਤ ਬਾਬਾ ਭਾਗ ਸਿੰਘ ਯੂਨੀਵਰਸਟੀ ਵਿਖੇ ਤਿਆਰੀਆਂ ਸੰਬੰਧੀ ਮੀਟਿੰਗ ਕਰਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਸਮੇਤ ਯੂਨੀਵਰਸਿਟੀ ਸਟਾਫ। ਤਸਵੀਰ : ਹਰਪ੍ਰੀਤ ਸਿੰਘ
28-10-2026
ਆਦਮਪੁਰ, 27 ਅਕਤੂਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਵਿਖੇ 30 ਅਤੇ 31 ਅਕਤੂਬਰ 2026 ਨੂੰ ਕਰਵਾਏ ਜਾ ਰਹੇ ‘ਯੁਵਾ ਮੇਲਾ 2026’ ਦੀਆਂ ਤਿਆਰੀਆਂ ਸੰਬੰਧੀ ਵਾਈਸ-ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੁਵਕ ਮੇਲੇ ਦੇ ਸੁਚੱਜੇ ਅਤੇ ਸਫ਼ਲ ਆਯੋਜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਵੱਖ-ਵੱਖ ਕਮੇਟੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦੇ ਮੁਖੀਆਂ, ਕਨਵੀਨਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੇਲੇ ਨਾਲ ਸਬੰਧਤ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿੰਮੇਵਾਰੀਆਂ ਦੀ ਸਮੀਖਿਆ ਕੀਤੀ ਗਈ। ਵਾਈਸ-ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਕਲਾ, ਸਿਰਜਣਾਤਮਕਤਾ ਅਤੇ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਅਹਿਮ ਮੰਚ ਹੁੰਦੇ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਮੂਹ ਕਮੇਟੀਆਂ ਨੂੰ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੇਲੇ ਨਾਲ ਸਬੰਧਤ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਮੀਟਿੰਗ ਦੇ ਅੰਤ ਵਿੱਚ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਸੀ ਸਹਿਯੋਗ ਅਤੇ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਯੁਵਕ ਮੇਲੇ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।