28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਕਾਰੀ ਕੰਨਿਆ ਪ੍ਰਾਇਮਰੀ ਸਮਾਰਟ ਸਕੂਲ ਗੁਰਾਇਆ ਦੀਆਂ ਖਿਡਾਰਨਾਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਣਮੱਤਾ ਪ੍ਰਦਰਸ਼ਨ

ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਸਰਕਾਰੀ ਕੰਨਿਆਂ ਪ੍ਰਾਇਮਰੀ ਸਮਾਰਟ ਸਕੂਲ ਗੁਰਾਇਆ ਦੀਆਂ ਹੋਣਹਾਰ ਖਿਡਾਰਨਾਂ ਨੇ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਾਟੇ, ਯੋਗਾ ਅਤੇ ਫੁੱਟਬਾਲ ਖੇਡਾਂ ਵਿੱਚ ਭਾਗ ਲਿਆ ਅਤੇ ਕਰਾਟੇ ਖੇਡ ’ਚ 3 ਸੋਨ ਤਗਮੇ, 3 ਚਾਂਦੀ ਦੇ ਤਗ਼ਮੇ ਜਿੱਤ ਕੇ ਸਕੂਲ ਅਤੇ ਗੁਰਾਇਆ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੀਤਿਕਾ ਅਤੇ ਪੂਰਬੀ ਕਾਲੀਆਨੇ ਕਰਾਟੇ ਮੁਕਾਬਲਿਆਂ ਵਿੱਚ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 28-10-2026
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਸਰਕਾਰੀ ਕੰਨਿਆਂ ਪ੍ਰਾਇਮਰੀ ਸਮਾਰਟ ਸਕੂਲ ਗੁਰਾਇਆ ਦੀਆਂ ਹੋਣਹਾਰ ਖਿਡਾਰਨਾਂ ਨੇ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਾਟੇ, ਯੋਗਾ ਅਤੇ ਫੁੱਟਬਾਲ ਖੇਡਾਂ ਵਿੱਚ ਭਾਗ ਲਿਆ ਅਤੇ ਕਰਾਟੇ ਖੇਡ ’ਚ 3 ਸੋਨ ਤਗਮੇ, 3 ਚਾਂਦੀ ਦੇ ਤਗ਼ਮੇ ਜਿੱਤ ਕੇ ਸਕੂਲ ਅਤੇ ਗੁਰਾਇਆ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਨੀਤਿਕਾ ਅਤੇ ਪੂਰਬੀ ਕਾਲੀਆਨੇ ਕਰਾਟੇ ਮੁਕਾਬਲਿਆਂ ਵਿੱਚ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਵਿਦਿਆਰਥਣਾਂ ਪਰੀਨੂਰ ਅਤੇ ਰੀਆ ਯਾਦਵ ਨੇ ਕਰਾਟੇ ਖੇਡ ਵਿੱਚ ਦੋ ਚਾਂਦੀ ਦੇ ਤਗਮੇ ਜਿੱਤੇ। ਅੰਮ੍ਰਿਤਾ ਵਰਮਾ ਨੇ ਰਿਦਮਿਕ ਯੋਗਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕੀਤਾ। ਸਕੂਲ ਦੀ ਫੁੱਟਬਾਲ ਟੀਮ ਨੇ ਵੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਸਕੂਲ ਮੁਖੀ ਅਤੇ ਸਟੇਟ ਐਵਾਰਡੀ ਅਧਿਆਪਕਾ ਅੰਜੂ ਬਾਲਾ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਯੋਗਾ, ਕਰਾਟੇ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਖਿਡਾਰਨਾਂ, ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਾਲਮੀਕਿ ਭਾਈਚਾਰੇ ਵਲੋਂ ਮਦਨ ਲਾਲ ਅਰੋੜਾ ਦਾ ਸਨਮਾਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।