ਮ੍ਰਿਤਕ ਦੇਹ ਖੋਹਣ ਦੀ ਪੁਲਿਸ ਕਾਰਵਾਈ ਗੈਰ-ਮਨੁੱਖੀ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ
ਗੁਰਾਇਆ, 28 ਅਕਤੂਬਰ (ਬਲਵਿੰਦਰ ਸਿੰਘ)-ਮਾਨਸਾ ਜ਼ਿਲ੍ਹੇ ਦੇ ਪਿੰਡ ਭੋਮਾ ਕਲਾਂ ਦੇ ਨੌਜਵਾਨ ਦੀ ਹੋਈ ਮੌਤ ਅਤੇ ਉਸ ਤੋਂ ਬਾਅਦ ਪੀੜਤ ਪਰਿਵਾਰ ਨਾਲ ਵਾਪਰੇ ਘਟਨਾਕ੍ਰਮ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਦਵਿੰਦਰ ਸਿੰਘ ਖ਼ਾਲਸਾ ਹਲਕਾ ਇੰਚਾਰਜ ਫਿਲੌਰ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਸ਼ੇ ਦੇ ਮੁੱਦੇ ’ਤੇ ਪੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਪੰਜਾਬ ਸਰਕਾਰ ਹੁਣ ਜ਼ਬਰ ਨਾਲ ਪੰਜਾਬੀਆਂ ਦੇ ਰੋਹ ਨੂੰ ਦਬਾਉਣਾ ਚਾਹੁੰਦੀ ਹੈ, ਜੋ ਕਦੇ ਵੀ ਸੰਭਵ ਨਹੀਂ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਇਤਿਹਾਸ ਵਿੱਚ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਜਾਂਦੀਆਂ ਰਹੀਆਂ ਹਨ।
ਗੁਰਾਇਆ, 28 ਅਕਤੂਬਰ (ਬਲਵਿੰਦਰ ਸਿੰਘ)-ਮਾਨਸਾ ਜ਼ਿਲ੍ਹੇ ਦੇ ਪਿੰਡ ਭੋਮਾ ਕਲਾਂ ਦੇ ਨੌਜਵਾਨ ਦੀ ਹੋਈ ਮੌਤ ਅਤੇ ਉਸ ਤੋਂ ਬਾਅਦ ਪੀੜਤ ਪਰਿਵਾਰ ਨਾਲ ਵਾਪਰੇ ਘਟਨਾਕ੍ਰਮ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਦਵਿੰਦਰ ਸਿੰਘ ਖ਼ਾਲਸਾ ਹਲਕਾ ਇੰਚਾਰਜ ਫਿਲੌਰ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਸ਼ੇ ਦੇ ਮੁੱਦੇ ’ਤੇ ਪੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਪੰਜਾਬ ਸਰਕਾਰ ਹੁਣ ਜ਼ਬਰ ਨਾਲ ਪੰਜਾਬੀਆਂ ਦੇ ਰੋਹ ਨੂੰ ਦਬਾਉਣਾ ਚਾਹੁੰਦੀ ਹੈ, ਜੋ ਕਦੇ ਵੀ ਸੰਭਵ ਨਹੀਂ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਇਤਿਹਾਸ ਵਿੱਚ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਜਾਂਦੀਆਂ ਰਹੀਆਂ ਹਨ। ਪਰ ਮ੍ਰਿਤਕ ਦੇਹਾਂ ਨੂੰ ਖੋਹਣਾ, ਜਬਰੀ ਅੰਤਿਮ ਸੰਸਕਾਰ ਕਰਨੇ, ਜਬਰੀ ਪੋਸਟ ਮਾਰਟਮ ਕਰਨੇ ਇਹ ਮੌਜੂਦਾ ਬਦਲਾਅ ਵਾਲੀ ਸਰਕਾਰ ਦੇ ਘਟੀਆ, ਅਣ-ਮਨੁੱਖੀ, ਨਾਦਰਸ਼ਾਹੀ ਕੰਮ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪਿੰਡ ਭੋਲੇ ਦੇ ਨੌਜਵਾਨ ਦੀ ਮੌਤ ਦਾ ਅਸਲ ਸੱਚ ਸਾਹਮਣੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਜੇਕਰ ਇਹ ਮੌਤ ਨਸ਼ੇ ਨਾਲ ਹੋਈ ਹੈ ਤਾਂ ਸਰਕਾਰ ਦੇ ਨਸ਼ਾ-ਵਿਰੋਧੀ ਜੰਗ ਦਾ ਸੱਚ ਸਾਹਮਣੇ ਆਉਂਦਾ ਹੈ।