ਘਰ ਦੇ ਬਾਹਰ ਬੈਠੀ ਔਰਤ ਤੋਂ ਮੋਬਾਈਲ ਤੇ ਚੇਨੀ ਖੋਹੀ
ਚੁਗਿੱਟੀ/ ਜੰਡੂਸਿੰਘਾ, 29 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਵਿਖੇ ਘਰ ਦੇ ਬਾਹਰ ਬੈਠੀ ਇੱਕ ਔਰਤ ਤੋਂ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਉਸ ਦੀ ਚੇਨੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਇਤਲਾਹ ਮਿਲਣ ’ਤੇ ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।
ਅਜੀਤ ਡੈਸਕ
30-10-2026