30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ’ ਚ ਮੰਗੇ ਜਾਣਗੇ ਸਰਕਾਰ ਤੋਂ ਜਵਾਬ

ਜਲੰਧਰ, 29 ਅਕਤੂਬਰ (ਜਸਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਸ਼ਾ ਤਸਕਰਾਂ, ਗੈਂਗਸਟਰਾਂ, ਮਾਈਨਿੰਗ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਪੁਸ਼ਤਪਨਾਹੀ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਸਮੇਂ ਪੰਜਾਬ ’ਚ ਇਕ ਤਰ੍ਹਾਂ ਨਾਲ ਮਾਫੀਆ ਰਾਜ ਚੱਲ ਰਿਹਾ ਹੈ। ਉਨ੍ਹਾਂ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਅਜੀਤ ਡੈਸਕ 30-10-2026
ਜਲੰਧਰ, 29 ਅਕਤੂਬਰ (ਜਸਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਸ਼ਾ ਤਸਕਰਾਂ, ਗੈਂਗਸਟਰਾਂ, ਮਾਈਨਿੰਗ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਪੁਸ਼ਤਪਨਾਹੀ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਸਮੇਂ ਪੰਜਾਬ ’ਚ ਇਕ ਤਰ੍ਹਾਂ ਨਾਲ ਮਾਫੀਆ ਰਾਜ ਚੱਲ ਰਿਹਾ ਹੈ। ਉਨ੍ਹਾਂ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਇੱਕ ਮਾਮਲੇ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਵਲੋਂ ਪਰਿਵਾਰ ’ਤੇ ਦਬਾਅ ਪਾਇਆ ਗਿਆ ਅਤੇ ਮਾਮਲੇ ਨੂੰ ਕਤਲ ਵਜੋਂ ਦਰਜ ਕੀਤਾ ਗਿਆ । ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਮੋਰਚੇ ’ਚ ਹਰ ਰੋਜ਼ ਆਪਣੇ ਜਥੇ ਭੇਜਿਆ ਕਰੇਗੀ। ਇਸ ਮੌਕੇ ਉਨ੍ਹਾਂ ਨਕੋਦਰ ਤੇ ਰੋਪੜ ਹਲਕੇ ’ਚ ਸਰਕਾਰ ਦੀ ਸਰਪ੍ਰਸਤੀ ਹੇਠ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਦੇ ਆਪਣੇ ਮੰਤਰੀ ਤੇ ਵਿਧਾਇਕ ਅਜਿਹੇ ਗੈਰ-ਕਾਨੂੰਨੀ ਧੰਦਿਆਂ ’ਚ ਹੱਥ ਰੰਗਣ ’ਚ ਲੱਗੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਕਾਰੋਬਾਰ ਸੰਬੰਧੀ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਅਤੇ ਸਰਕਾਰ ਤੋਂ ਜਵਾਬ ਮੰਗਣ ਲਈ 4 ਨਵੰਬਰ ਨੂੰ ਸੰਗਰੂਰ ਵਿਖੇ ਵੱਡੀ ਰੈਲੀ ਕਰ ਰਹੀ ਹੈ ਤੇ ਇਸ ਰੈਲੀ ’ਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਰਜਿੰਦਰ ਸਿੰਘ ਸੇਵਾ ਮੁਕਤ ਐਸ. ਐਸ. ਪੀ. (ਹਲਕਾ ਇੰਚਾਰਜ ਕਰਤਾਰਪੁਰ), ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਪੱਛਮੀ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਬੰਟੀ ਨੀਲ ਕੰਠ, ਪਵਨ ਕੁਮਾਰ ਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਾਇਆ ਨੇੜੇ ਨੈਸ਼ਨਲ ਹਾਈਵੇ ’ਤੇ ਵਾਪਰਿਆ ਹਾਦਸਾ ਅਗਲੀ ਖ਼ਬਰ ਘਰ ਦੇ ਬਾਹਰ ਬੈਠੀ ਔਰਤ ਤੋਂ ਮੋਬਾਈਲ ਤੇ ਚੇਨੀ ਖੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।