30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫਤ ਜਾਂਚ ਕੈਂਪ ਭਲਕੇ

ਕਿਸ਼ਨਗੜ੍ਹ, 29 ਅਕਤੂਬਰ (ਹੁਸਨ ਲਾਲ)-ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੋੜੇ ਰਾਏਪੁਰ ਰਸੂਲਪੁਰ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰਮਲ ਦਾਸ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿਸਟਰ ਪੰਜਾਬ ਦੀ ਰਹਿਨੁਮਾਈ ਹੇਠ ਸੁੱਚਾ ਸਿੰਘ ਬੇਗਲ ਯੂ. ਕੇ , ਡਾ ਜਸਵੰਤ ਸਿੰਘ ਸੋਹਲ, ਹਰਜਿੰਦਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਰਵਿੰਦਰ ਸਿੰਘ, ਅਮਨਦੀਪ ਸਿੰਘ ਜੂਟਲਾ, ਕਮਲਦੀਪ ਸਿੰਘ ਵਿਰਦੀ, ਸੰਦੀਪ ਸਿੰਘ ਪਨੇਸਰ ਅਤੇ ਐਨ ਆਰ ਆਈ ਪਰਿਵਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ।

ਸੰਤ ਬਾਬਾ ਨਿਰਮਲ ਦਾਸ 30-10-2026
ਕਿਸ਼ਨਗੜ੍ਹ, 29 ਅਕਤੂਬਰ (ਹੁਸਨ ਲਾਲ)-ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੋੜੇ ਰਾਏਪੁਰ ਰਸੂਲਪੁਰ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰਮਲ ਦਾਸ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿਸਟਰ ਪੰਜਾਬ ਦੀ ਰਹਿਨੁਮਾਈ ਹੇਠ ਸੁੱਚਾ ਸਿੰਘ ਬੇਗਲ ਯੂ. ਕੇ , ਡਾ ਜਸਵੰਤ ਸਿੰਘ ਸੋਹਲ, ਹਰਜਿੰਦਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਰਵਿੰਦਰ ਸਿੰਘ, ਅਮਨਦੀਪ ਸਿੰਘ ਜੂਟਲਾ, ਕਮਲਦੀਪ ਸਿੰਘ ਵਿਰਦੀ, ਸੰਦੀਪ ਸਿੰਘ ਪਨੇਸਰ ਅਤੇ ਐਨ ਆਰ ਆਈ ਪਰਿਵਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਨਾਰੀ ਸ਼ਕਤੀ ਫਾਊਂਡੇਸ਼ਨ ਦੇ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਤ ਬਾਬਾ ਨਿਰਮਲ ਦਾਸ ਜੀ ਸੰਗਤਾਂ ਦੀ ਸੇਵਾ ਲਈ ਡੇਰੇ ਅਤੇ ਵੱਖ ਵੱਖ ਇਲਾਕਿਆਂ ਵਿੱਚ ਜਾ ਕੇ ਅੱਖਾਂ ਦੇ ਕੈਂਪ ਲਗਾਉਂਦੇ ਰਹੇ ਹਨ। ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਕੈਂਪ ਸੰਤ ਬਾਬਾ ਪ੍ਰੀਤਮ ਦਾਸ ਜੀ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਭਲਕੇ 31 ਅਕਤੂਬਰ ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ । ਜਿਸ ਵਿੱਚ ਅੱਖਾਂ ਦੇ ਮਾਹਰ ਡਾਕਟਰਾਂ ਵਲੋਂ ਅੱਖਾਂ ਦੇ ਮਰੀਜ਼ਾਂ ਦਾ ਮੁਆਇਨਾ ਕਰਕੇ ਮੁਫ਼ਤ ਲੈਂਜ ਪਾਏ ਜਾਣਗੇ । ਉਹਨਾਂ ਤੋਂ ਇਲਾਵਾ ਦੰਦਾ ਦੇ ਮਾਹਰ ਡਾਕਟਰਾਂ ਵਲੋਂ ਵੀ ਮਰੀਜ਼ਾਂ ਦਾ ਫਰੀ ਚੈਕ ਅਪ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਜਨਰਲ ਬਿਮਾਰੀਆਂ ਦਾ ਚੈੱਕ ਅੱਪ ਕਰਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ ।
ਪਿਛਲੀ ਖ਼ਬਰ ਹਰੇਕ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 1 ਵਜੇ ਤੱਕ ਮਿਲੇਗੀ ਸਹੂਲਤ ਅਗਲੀ ਖ਼ਬਰ ਮੁੱਖ ਮੰਤਰੀ ਦਾ ਬਿਆਨ ਅਪਮਾਨਜਨਕ-ਡਾ. ਦਹੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।