ਪ੍ਰਗਟ ਦਿਵਸ ਸੰਬੰਧੀ ਸਤਿਸੰਗ ਪਹਿਲੀ ਨਵੰਬਰ ਤੇ ਸ਼ੋਭਾ ਯਾਤਰਾ 4 ਨੂੰ
ਅੱਪਰਾ, 29 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਮੰਦਰ ਅੱਪਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਬੀਤੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ।
ਅਜੀਤ ਡੈਸਕ
30-10-2026