01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਚੌਥਾਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ।

ਅਜੀਤ ਡੈਸਕ 01-11-2026
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਚੌਥਾਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਵਿਦਿਆਰਥਣ ਰੀਤਿਕਾ ਨੇ 10 ਵਿਚੋਂ 9.64 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਕੀਰਤ ਕੌਰ ਸਿੱਧੂ ਨੇ 9.55 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਾਇੰਸ ਸਿਟੀ ਦਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਗੁਰਦੇਵ ਨਗਰ ਵਿਖੇ ਕਰਵਾਏ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।