01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਰਿਹਾ ਹੈ ਹੋਣਹਾਰ ਵਿਦਿਆਰਥੀ ਜਸਕੀਰਤ ਸਿੰਘ : ਕੋਚ ਭਗਵੰਤ ਸਿੰਘ

ਆਦਮਪੁਰ, 31 ਅਕਤੂਬਰ (ਹਰਪ੍ਰੀਤ ਸਿੰਘ) - ਦਿੱਲੀ ਪਬਲਿਕ ਸਕੂਲ ਦਾ ਹੋਣਹਾਰ ਵਿਦਿਆਰਥੀ ਅਤੇ ਅੰਡਰ-14 ਵਰਗ ਦਾ ਖਿਡਾਰੀ ਜਸਕੀਰਤ ਸਿੰਘ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਮੈਦਾਨ ਵਿੱਚ ਵੀ ਸ਼ਾਨਦਾਰ ਮੱਲਾਂ ਮਾਰ ਰਿਹਾ ਹੈ। ਜਸਕੀਰਤ ਨੇ ਆਪਣੀਆਂ ਖੇਡ ਪ੍ਰਾਪਤੀਆਂ ਨਾਲ ਸਕੂਲ, ਮਾਪਿਆਂ ਅਤੇ ਆਪਣੇ ਕੋਚ ਦਾ ਨਾਂ ਰੌਸ਼ਨ ਕੀਤਾ ਹੈ।

ਐਥਲੀਟ ਜਸਕਰਨ ਸਿੰਘ ਦਾ ਸਨਮਾਨ ਕਰਦੇ ਕੋਟ ਭਗਵੰਤ ਸਿੰਘ ਸਮੇਤ ਸਕੂਲ ਸਟਾਫ ਹਾਜ਼ਰ। ਤਸਵੀਰ ਹਰਪ੍ਰੀਤ ਸਿੰਘ 01-11-2026
ਆਦਮਪੁਰ, 31 ਅਕਤੂਬਰ (ਹਰਪ੍ਰੀਤ ਸਿੰਘ) - ਦਿੱਲੀ ਪਬਲਿਕ ਸਕੂਲ ਦਾ ਹੋਣਹਾਰ ਵਿਦਿਆਰਥੀ ਅਤੇ ਅੰਡਰ-14 ਵਰਗ ਦਾ ਖਿਡਾਰੀ ਜਸਕੀਰਤ ਸਿੰਘ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਮੈਦਾਨ ਵਿੱਚ ਵੀ ਸ਼ਾਨਦਾਰ ਮੱਲਾਂ ਮਾਰ ਰਿਹਾ ਹੈ। ਜਸਕੀਰਤ ਨੇ ਆਪਣੀਆਂ ਖੇਡ ਪ੍ਰਾਪਤੀਆਂ ਨਾਲ ਸਕੂਲ, ਮਾਪਿਆਂ ਅਤੇ ਆਪਣੇ ਕੋਚ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਕੋਚ ਭਗਵੰਤ ਸਿੰਘ ਨੇ ਦੱਸਿਆ ਕਿ ਸੈਸ਼ਨ 2026-27 ਦੌਰਾਨ ਦਿੱਲੀ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਡਿਸਕਸ ਥਰੋਅ ਵਿੱਚ ਸੋਨੇ ਦਾ ਤਗ਼ਮਾ ਅਤੇ ਸ਼ਾਟ ਪੁੱਟ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਬਲਾਕ ਅਤੇ ਸੂਬਾ ਪੱਧਰੀ ਮੁਕਾਬਲਿਆਂ ‘ਚ ਛੱਡੀ ਛਾਪ ਕੋਚ ਭਗਵੰਤ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਐਥਲੈਟਿਕਸ ਮੁਕਾਬਲੇ ਲਈ ਚੁਣੇ ਗਏ ਅੱਠਵੀਂ ਜਮਾਤ ਦੇ ਇਸ 14 ਸਾਲ ਤੋਂ ਘੱਟ ਉਮਰ ਦੇ ਐਥਲੀਟ ਨੇ ਬਲਾਕ ਪੱਧਰੀ ਮੁਕਾਬਲੇ ਵਿੱਚ ਵੀ ਸ਼ਾਟ ਪੁੱਟ ‘ਚ ਸੋਨੇ ਦਾ ਤਗ਼ਮਾ ਹਾਸਲ ਕੀਤਾ। ਇਸ ਤੋਂ ਇਲਾਵਾ, ਪੰਜਾਬ ਸਕੂਲ ਜਲੰਧਰ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 400 ਮੀਟਰ ਰਿਲੇਅ ਦੌੜ ਵਿੱਚ ਸੋਨੇ ਦਾ ਤਗ਼ਮਾ, ਸ਼ਾਟ ਪੁੱਟ ਵਿੱਚ ਚਾਂਦੀ ਦਾ ਤਗ਼ਮਾ ਅਤੇ ਲੰਬੀ ਛਾਲ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਤਰ੍ਹਾਂ ਉਸ ਨੇ ਵੱਖ-ਵੱਖ ਪੱਧਰਾਂ ‘ਤੇ ਆਪਣੀ ਜਿੱਤ ਦਰਜ ਕਰਵਾ ਕੇ ਖੇਡ ਜਗਤ ਵਿੱਚ ਵੱਖਰੀ ਪਛਾਣ ਬਣਾਈ ਹੈ। ਸਕੂਲ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਜਸਕੀਰਤ ਦੀ ਇਸ ਸ਼ਾਨਦਾਰ ਕਾਮਯਾਬੀ ਅਤੇ ਸਖ਼ਤ ਮਿਹਨਤ ਲਈ ਸਕੂਲ ਦੇ ਡਾਇਰੈਕਟਰ ਵਿਨੋਦ ਸ਼ਰਮਾ ਅਤੇ ਪ੍ਰਿੰਸੀਪਲ ਰੀਤੂ ਕੌਲ ਵੱਲੋਂ ਕੋਚ ਭਗਵੰਤ ਸਿੰਘ ਅਤੇ ਖਿਡਾਰੀ ਜਸਕੀਰਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਤਹਿ ਦਿਲੋਂ ਧੰਨਵਾਦ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ-ਚੱਠਾ, ਕੰਗ ਅਗਲੀ ਖ਼ਬਰ ਪੰਥਕ ਪ੍ਰਸਿੱਧ ਢਾਡੀ ਜੱਥਾ ਗਿਆਨੀ ਲਖਵੀਰ ਸਿੰਘ ਔਜਲਾ ਇੰਗਲੈਂਡ ਦੀ ਸਫ਼ਲ ਫੇਰੀ ਉਪਰੰਤ ਪੰਜਾਬ ਪਰਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।