ਹੂਰੀਆ ਨੂੰ ਭਾਜਯੁਮੋ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਦਿੱਤੀ ਵਧਾਈ
ਜਲੰਧਰ, 1 ਨਵੰਬਰ(ਸ਼ਿਵ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਯਜਿਤ ਹੂਰੀਆ ਨੂੰ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਘਰ ਪਹੁੰਚ ਕੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਕੇਸ਼ ਰਾਠੌਰ ਨੇ ਯਜਿਤ ਹੂਰੀਆ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅਜੀਤ ਡੈਸਕ
02-11-2026