03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਤ ਸੀਚੇਵਾਲ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਕਮੇਟੀ ਦੇ ਮੁਖੀ ਬਣੇ

ਮਲਸੀਆਂ, 2 ਨਵੰਬਰ (ਸੁਖਦੀਪ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਣਾਇਆ ਗਿਆ ਹੈ। ਸੀਨੀਅਰ ਆਈ.

ਸੰਤ ਬਲਬੀਰ ਸਿੰਘ ਸੀਚੇਵਾਲ 03-11-2026
ਮਲਸੀਆਂ, 2 ਨਵੰਬਰ (ਸੁਖਦੀਪ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਣਾਇਆ ਗਿਆ ਹੈ। ਸੀਨੀਅਰ ਆਈ.ਏ.ਐਸ. ਅਧਿਕਾਰੀ ਘਨਸ਼ਿਆਮ ਥੋਰੀ ਨੂੰ ਉਪ ਮੁਖੀ ਬਣਾਇਆ ਗਿਆ ਹੈ। ਇਸ 11 ਮੈਂਬਰੀ ਕਮੇਟੀ ‘ਚ ਵੱਖ-ਵੱਖ ਵਿਭਾਗ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ। ਕਮੇਟੀ ਦੇ ਹੋਂਦ ‘ਚ ਆਉਣ ਦੇ 15 ਦਿਨਾਂ ਬਾਅਦ ਰਿਪੋਰਟ ਦਿੱਤੀ ਜਾਣੀ ਹੈ ਕਿ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਕਿਵੇਂ ਪੱਕੇ ਤੌਰ ‘ਤੇ ਪ੍ਰਦੂਸ਼ਣ ਮੁਕਤ ਕਰਨਾ ਹੈ, ਜਿਸ ਲਈ ਕਮੇਟੀ ਦੀ ਜਲਦੀ ਮੀਟਿੰਗ ਸੱਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੀ 31 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ ਡੇਅਰੀਆਂ ਅਤੇ ਡਾਇੰਗਾਂ ਨਾਲ ਦੂਸ਼ਿਤ ਹੋ ਰਹੇ ਬੁੱਢੇ ਦਰਿਆ ਨੂੰ ਮੁੜ ਤੋਂ ਪੁਰਾਤਨ ਸਰੂਪ ਵਿੱਚ ਲਿਆਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਡੇਅਰੀਆਂ ਅਤੇ ਇੰਡਸਟਰੀ ਦੇ ਪ੍ਰਤੀਨਿਧ ਵੀ ਹੋਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਲੁਧਿਆਣਾ, ਪੀ.ਪੀ.ਸੀ.ਬੀ., ਪੰਜਾਬ ਪੁਲਿਸ, ਨਗਰ ਨਿਗਮ ਲੁਧਿਆਣਾ ਅਤੇ ਡਰੇਨਜ਼ ਵਿਭਾਗ ਦੇ ਪ੍ਰਤੀਨਿਧੀ ਵੀ ਬਤੌਰ ਮੈਂਬਰ ਹੋਣਗੇ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ਹੈ ਕਿ ਬੁੱਢਾ ਦਰਿਆ ਸਾਫ਼ ਵਗਣਾ ਚਾਹੀਦਾ ਹੈ ਕਿਉਂਕਿ ਸਤਲੁਜ ਦਰਿਆ ਦਾ ਪਾਣੀ ਹਰੀਕੇ ਪੱਤਣ ਤੋਂ ਦੋ ਨਹਿਰਾਂ ਰਾਹੀਂ ਮਾਲਵਾ ਤੇ ਰਾਜਸਥਾਨ ਨੂੰ ਜਾਂਦਾ ਹੈ।
ਪਿਛਲੀ ਖ਼ਬਰ ਸਰਬਜੀਤ ਝਿੰਜਰ 5 ਨੂੰ ਯੂਥ ਅਕਾਲੀ ਦਲ ਦੀ ਮੀਟਿੰਗ ਨੂੰ ਕਰਨਗੇ ਸੰਬੋਧਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਹੋਵੇਗਾ ਵ... ਅਗਲੀ ਖ਼ਬਰ ਪਿੰਡ ਮੁਆਈ ਦੇ ਸ਼ਮਸ਼ਾਨਘਾਟ ’ਚ ਬੱਚੇ ਦੀ ਲਾਸ਼ ਦਫ਼ਨਾਉਣ ਨੂੰ ਲੈ ਕੇ ਪਿੰਡ ’ਚ ਭਾਰੀ ਰੋਸ ਯੂ.ਪੀ. ਵਾਸੀ 3 ਸਾਲਾ ਬੱਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।