05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਾਜਾਇਜ਼ ਮਾਈਨਿੰਗ ਦੇ ਟਿੱਪਰ ਲੋਕਾਂ ਦੀਆਂ ਜਾਨਾਂ ਲਈ ਬਣ ਰਹੇ ਹਨ ਖ਼ਤਰਾ - ਰਾਣਾ ਰੰਧਾਵਾ ਟਿੱਪਰ ਦੀ ਟੱਕਰ ਨਾਲ ਜ਼ਖਮੀਂ ਹੋਏ ਗੁਰਪ੍ਰੀਤ ਸਿੰਘ ਅਟਵਾਲ ਦਾ ਜਾਣਿਆ ਹਾਲ

ਜਲੰਧਰ, 3 ਨਵੰਬਰ (ਜਸਪਾਲ ਸਿੰਘ)-ਹਲਕਾ ਨਕੋਦਰ ਦੇ ਪਿੰਡ ਤਲਵਣ ਵਿਖੇ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਟਿੱਪਰ ਦੀ ਟੱਕਰ ਕਾਰਨ ਗੰਭੀਰ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਅਟਵਾਲ ਦਾ ਹਾਲ-ਚਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਹਸਪਤਾਲ ਪਹੁੰਚੇ । ਉਨ੍ਹਾਂ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ।

ਟਿੱਪਰ ਨਾਲ ਟੱਕਰ ਕਾਰਨ ਜ਼ਖਮੀਂ ਹੋਏ ਗੁਰਪ੍ਰੀਤ ਸਿੰਘ ਅਟਵਾਲ ਦਾ ਹਾਲ ਪੁੱਛਦੇ ਹੋਏ ਸੀਨੀਅਰ ਕਾਂਗਰਸੀ ਆਗੂ ਰਾਣਾ ਰੰਧਾਵਾ। ਅਜੀਤ ਤਸਵੀਰੋ 04-11-2026
ਜਲੰਧਰ, 3 ਨਵੰਬਰ (ਜਸਪਾਲ ਸਿੰਘ)-ਹਲਕਾ ਨਕੋਦਰ ਦੇ ਪਿੰਡ ਤਲਵਣ ਵਿਖੇ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਟਿੱਪਰ ਦੀ ਟੱਕਰ ਕਾਰਨ ਗੰਭੀਰ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਅਟਵਾਲ ਦਾ ਹਾਲ-ਚਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਹਸਪਤਾਲ ਪਹੁੰਚੇ । ਉਨ੍ਹਾਂ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ । ਇਸ ਮੌਕੇ ਰਾਣਾ ਰੰਧਾਵਾ ਨੇ ਕਿਹਾ ਕਿ ਪਿੰਡ ਤਲਵਣ ਵਿਖੇ ਵਾਪਰੀ ਇਹ ਘਟਨਾ ਬੇਹੱਦ ਚਿੰਤਾਜਨਕ ਹੈ । ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਟਿੱਪਰ ਦੇ ਚਾਲਕ ਵਿਰੁੱਧ ਨਸ਼ੇ ਦੀ ਹਾਲਤ ’ਚ ਵਾਹਨ ਚਲਾਉਣ, ਤੇਜ਼ ਰਫ਼ਤਾਰ ਤੇ ਲਾਪਰਵਾਹੀ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਗੁਰਪ੍ਰੀਤ ਸਿੰਘ ਅਟਵਾਲ ਗੰਭੀਰ ਜ਼ਖ਼ਮੀ ਹੋਏ । ਉਨ੍ਹਾਂ ਸਵਾਲ ਕੀਤਾ ਕਿ ਸੜਕਾਂ ‘ਤੇ ਦੌੜ ਰਹੇ ਅਜਿਹੇ ਟਿੱਪਰਾਂ ਕਾਰਨ ਜੇਕਰ ਆਮ ਲੋਕਾਂ ਦੀਆਂ ਜਾਨਾਂ ਖ਼ਤਰੇ ਵਿੱਚ ਹਨ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਹਲਕੇ ਦੇ ਵਿਧਾਇਕ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਨਾਜਾਇਜ਼ ਮਾਈਨਿੰਗ ’ਚ ਸ਼ਾਮਿਲ ਵਿਅਕਤੀਆਂ ਤੇ ਟਿੱਪਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਵਾਉਣੀ ਚਾਹੀਦੀ ਹੈ। ਰਾਣਾ ਰੰਧਾਵਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਅਤੇ ਗੁਰਪ੍ਰੀਤ ਸਿੰਘ ਅਟਵਾਲ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸ ਪਾਰਟੀ ਵੱਲੋਂ ਵੱਡੀ ਪੱਧਰ ‘ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੇਂਟ ਸੋਲਜ਼ਰ ਇੰਸਟੀਚਿਊਟ ਆਫ਼ ਬਿਜ਼ਨੈੱਸ ਮੈਨੇਜਮੈਂਟ ਐਂਡ ਐਗਰੀਕਲਚਰ ਵਲੋਂ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ ’ ਚ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪਰੰਪਰਾ ਤੇ ਤਰੱਕੀ ਦੇ ਸੰਤੁਲਨ ਦਾ ਸੰਦੇਸ਼ 400 ਤੋਂ ਵੱਧ ਵਿਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।