ਜੰਡਿਆਲਾ ’ ਚ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ
ਜੰਡਿਆਲਾ ਮੰਜਕੀ, 3 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ’ਚ ਸ਼ਰਧਾ ਪੂਰਵਕ ਮਨਾਇਆ ਗਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੱਤੀ ਧੁੰਨੀ ਕੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ’ਚ ਭਾਈ ਮਨਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ।
ਅਜੀਤ ਡੈਸਕ
04-11-2026