ਸਕੂਲ ਦੇ ਸਾਬਕਾ ਵਿਦਿਆਰਥੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ
ਗੁਰਾਇਆ, 3 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਸੇ ਸਕੂਲ ਦੇ ਸਾਬਕਾ ਵਿਦਿਆਰਥੀ ਕੁਲਵੀਰ ਕੁਮਾਰ (ਸੇਵਾ ਮੁਕਤ ਭਾਰਤੀ ਜਲ ਸੈਨਾ ਅਧਿਕਾਰੀ) ਤੇ ਉਨ੍ਹਾਂ ਦੇ ਜੀਵਨ ਸਾਥਣ ਅਨੀਤਾ ਪਾਲ ਬਲਾਕ ਸੰਮਤੀ ਮੈਂਬਰ ਫਿਲੌਰ ਵਲੋਂ ਸ਼ਾਨਦਾਰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਵਾਲੀਬਾਲ ਅੰਡਰ-14 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਅਜੀਤ ਡੈਸਕ
04-11-2026