ਜਲੰਧਰ, 4 ਨਵੰਬਰ (ਐੱਮ. ਐੱਸ. ਲੋਹੀਆ) - ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਲੋਕ ਗੀਤਾਂ ਦਾ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਝਲਕ ਪੇਸ਼ ਕਰਦਿਆਂ ਲੋਕ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਬੱਚਿਆਂ ਦੀ ਸੁਰੀਲੀ ਗਾਇਕੀ ਤੇ ਮਨਮੋਹਕ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਕੰਟਰੋਲਰ ਮੈਡਮ ਸ੍ਰੀਮਤੀ ਚਰਨਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦੇ ਹੋਏ ਬੱਚਿਆਂ ਨੂੰ ਉਤਸ਼ਾਹ, ਹਿੰਮਤ ਤੇ ਲਗਨ ਨਾਲ ਹਰ ਗਤੀਵਿਧੀ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।