07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਪਰਿਵਾਰ ’ਚ ਵਾਧਾ ਮਨਜੀਤ ਸਿੰਘ ਸੈਂਕੜੇ ਸਾਥੀਆਂ ਸਮੇਤ ਫੈਡਰੇਸ਼ਨ ਵਿਚ ਸ਼ਾਮਿਲ

ਜਲੰਧਰ, 6 ਨਵੰਬਰ (ਸ਼ਿਵ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਬ-ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਤੇ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਹੋਈ।

ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਸ਼ਿਵ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਬ-ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਤੇ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਹੋਈ। ਇਸ ਮੌਕੇ ਫੈਡਰੇਸ਼ਨ ਵਲੋਂ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਨਮਾਨ ਵੀ ਕੀਤਾ ਗਿਆ। ਫੈਡਰੇਸ਼ਨ ’ਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਅਹੁਦੇਦਾਰਾਂ ’ਚ ਪੀ. ਐਂਡ ਐੱਮ. ਸਰਕਲ ਦੇ ਪ੍ਰਧਾਨ ਸਿਮਰਜੀਤ ਸਿੰਘ, ਸਰਕਲ ਮੀਤ ਪ੍ਰਧਾਨ ਰਾਜ ਕਿਰਨ ਸ਼ਰਮਾ, ਓ. ਐਂਡ ਐੱਮ. ਮੰਡਲ 1+2 ਦੇ ਪ੍ਰਧਾਨ ਅਰੁਣ ਕੁਮਾਰ ਜੁਲਕਾ, ਸਕੱਤਰ ਨਿਤਨ ਕੁਮਾਰ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਜੇ.ਈ., ਮੀਤ ਪ੍ਰਧਾਨ ਸੰਦੀਪ ਸਿੰਘ, ਵਿੱਤ ਸਕੱਤਰ ਦਰਸ਼ਬੀਰ ਸਿੰਘ, ਸਹਾਇਕ ਸਕੱਤਰ ਗੁਰਜੰਟ ਸਿੰਘ, ਮੰਡਲ ਤਰਨਤਾਰਨ ਦੇ ਸਕੱਤਰ ਗੁਰਪਾਲ ਸਿੰਘ ਅਤੇ ਮੰਡਲ ਮੀਤ ਪ੍ਰਧਾਨ ਗੁਰਦੇਵ ਸਿੰਘ ਸਮੇਤ ਹੋਰ ਸਾਥੀ ਸ਼ਾਮਲ ਸਨ। ਇਸ ਮੌਕੇ ਹਰਭਿੰਦਰ ਸਿੰਘ ਚਾਹਲ, ਸੁਖਵਿੰਦਰ ਸਿੰਘ ਚਾਹਲ, ਸਕੱਤਰ ਸਿੰਘ ਮਾਹਲ, ਹਰਜੀਤ ਸਿੰਘ ਔਲਖ, ਅਮਰਜੀਤ ਸਿੰਘ ਬਾਬਾ, ਸੁਖਦੇਵ ਸਿੰਘ, ਅਵਤਾਰ ਸਿੰਘ ਢਿੱਲੋਂ, ਰਜਿੰਦਰ ਸਿੰਘ, ਗੁਲਵਿੰਦਰ ਸਿੰਘ, ਗੁਰਪਿੰਦਰ ਸਿੰਘ ਰਿੰਕੂ, ਸੁਰਿੰਦਰ ਸਿੰਘ ਕੰਗ, ਬਿਕਰਮਜੀਤ ਸਿੰਘ ਝਬਾਲ, ਗੋਪਾਲ ਕ੍ਰਿਸ਼ਨ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਰਾਜ ਕੁਮਾਰ ਜੇ.ਈ., ਵਿਜੈ ਕੁਮਾਰ ਜੇ.ਈ., ਨੀਰਜ ਮਲਹੋਤਰਾ, ਗੁਰਪ੍ਰੀਤ ਸਿੰਘ ਜੇ.ਈ., ਪਰਮਿੰਦਰ ਸਿੰਘ ਜੇ.ਈ., ਸਰਤਾਜ ਸਿੰਘ ਤੇ ਅਮਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੇਲੇ ਦੀ ਸਫ਼ਲਤਾ ਲਈ ਧੰਨਵਾਦ ਅਗਲੀ ਖ਼ਬਰ ਪੀ.ਸੀ.ਐੱਸ. ਭਰਤੀ ਵਿਵਾਦ ਦੀ ਨਿਰਪੱਖ ਜਾਂਚ ਕਰਵਾਈ ਜਾਵੇ - ਭਾਟੀਆ, ਜੌਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।