08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੌਮੀ ਪ੍ਰੈੱਸ ਦਿਵਸ ਮੌਕੇ ਬਲਜੀਤ ਸਿੰਘ ਬਰਾੜ ਨੂੰ ਦਿੱਤਾ ਜਾਵੇਗਾ ‘ਅਜੀਤ ਸੈਣੀ ਪੱਤਰਕਾਰੀ ਐਵਾਰਡ’ 16 ਨੂੰ ਪ੍ਰੈੱਸ ਕਲੱਬ ਵਿਖੇ ਹੋਵੇਗਾ ਵਿਸ਼ੇਸ਼ ਸਨਮਾਨ ਸਮਾਰੋਹ-ਸੁਰਿੰਦਰ ਸੈਣੀ

ਜਲੰਧਰ, 7 ਨਵੰਬਰ (ਜਤਿੰਦਰ ਪੰਮੀ)-ਪੰਜਾਬੀ ਤੇ ਅੰਗਰੇਜ਼ੀ ਅਖ਼ਬਾਰ ‘ਪੰਜਾਬ ਟਾਇਮਜ਼’ ਦੇ ਸੰਪਾਦਕ ਬਲਜੀਤ ਸਿੰਘ ਬਰਾੜ ਨੂੰ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਤੇ ਯੋਗਦਾਨ ਲਈ 16 ਨਵੰਬਰ ਨੂੰ ਕੌਮੀ ਪ੍ਰੈੱਸ ਦਿਵਸ ਮੌਕੇ ‘ਅਜੀਤ ਸੈਣੀ ਪੱਤਰਕਾਰੀ ਐਵਾਰਡ-2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਜਲੰਧਰ ਵੈਲਫੇਅਰ ਸੁਸਾਇਟੀ ਵਲੋਂ ਪ੍ਰਦਾਨ ਕੀਤਾ ਜਾਵੇਗਾ।

ਅਜੀਤ ਸੈਣੀ ਬਲਜੀਤ ਸਿੰਘ ਬਰਾੜ 08-11-2026
ਜਲੰਧਰ, 7 ਨਵੰਬਰ (ਜਤਿੰਦਰ ਪੰਮੀ)-ਪੰਜਾਬੀ ਤੇ ਅੰਗਰੇਜ਼ੀ ਅਖ਼ਬਾਰ ‘ਪੰਜਾਬ ਟਾਇਮਜ਼’ ਦੇ ਸੰਪਾਦਕ ਬਲਜੀਤ ਸਿੰਘ ਬਰਾੜ ਨੂੰ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਤੇ ਯੋਗਦਾਨ ਲਈ 16 ਨਵੰਬਰ ਨੂੰ ਕੌਮੀ ਪ੍ਰੈੱਸ ਦਿਵਸ ਮੌਕੇ ‘ਅਜੀਤ ਸੈਣੀ ਪੱਤਰਕਾਰੀ ਐਵਾਰਡ-2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਜਲੰਧਰ ਵੈਲਫੇਅਰ ਸੁਸਾਇਟੀ ਵਲੋਂ ਪ੍ਰਦਾਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਡਾ. ਸੁਰਿੰਦਰ ਸੈਣੀ ਤੇ ਪ੍ਰਧਾਨ ਡਾ. ਸੁਸ਼ਮਾ ਚਾਵਲਾ ਨੇ ਦੱਸਿਆ ਕਿ ਇਸ ਸੰਬੰਧੀ ਕੌਮੀ ਪ੍ਰੈੱਸ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਪੰਜਾਬ ਪ੍ਰੈੱਸ ਕਲੱਬ ਵਿਖੇ ਦੁਪਹਿਰ 12 ਵਜੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰੀ ਸਮਾਜ ਦਾ ਸ਼ੀਸ਼ਾ ਹੁੰਦੀ ਹੈ ਅਤੇ ਲੋਕਤੰਤਰ ਵਿਚ ਇਸ ਦੀ ਅਹਿਮ ਭੂਮਿਕਾ ਹੈ। ਨਿਰਪੱਖ, ਨਿਡਰ ਤੇ ਜ਼ਿੰਮੇਵਾਰ ਪੱਤਰਕਾਰੀ ਰਾਹੀਂ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸੁਸਾਇਟੀ ਦਾ ਇਕ ਉਪਰਾਲਾ ਹੈ। ਸੁਸਾਇਟੀ ਦੇ ਅਹੁਦੇਦਾਰਾਂ ਨੇ ਸਮੂਹ ਪੱਤਰਕਾਰ ਭਾਈਚਾ ਰੇ, ਸਮਾਜ ਿਕ, ਧਾਰਮਿਕ ਤੇ ਰਾਜਨੀਤਿਕ ਸੰਸਥਾਵਾਂ ਦੇ ਨੁਮਾਇੰਦਿਆਂ, ਬੁੱਧੀਜੀਵੀਆਂ ਤੇ ਸ਼ਹਿਰ ਵਾਸੀਆਂ ਨੂੰ ਇਸ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ।
ਪਿਛਲੀ ਖ਼ਬਰ ਦੀਵਾਲੀ ਮੌਕੇ ਜੰੰਮ ਕੇ ਹੋ ਰਹੀ ਪਟਾਕਿਆਂ ਦੀ ਖ਼ਰੀਦਦਾਰੀ ਕਈ ਥਾਵਾਂ ’ਤੇ ਮੁਸ਼ਕਿਲ ਨਾਲ ਮਿਲ ਰਹੇ ਗ੍ਰੀਨ ਪਟਾਕੇ ਅਗਲੀ ਖ਼ਬਰ ਢੁਡਿਆਲ ਖਾਲਸਾ ਸਕੂਲ ’ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।