08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਟਰੇਨ ਦੀ ਲਪੇਟ ਵਿਚ ਆਉਣ ਕਾਰਨ ਬਜ਼ੁਰਗ ਦੀ ਮੌਤ

ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਆਰ. ਸੀ.

ਅਜੀਤ ਡੈਸਕ 08-11-2026
ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਆਰ. ਸੀ. ਐਫ. ਵਿਖੇ ਟਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਰੇਲਵੇ ਦੇ ਏ. ਐਸ. ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਅਹਿਮਦਾਬਾਦ ਤੋਂ ਜੰਮੂ ਕਟਡ਼ਾ ਜਾਣ ਵਾਲੀ ਟਰੇਨ ਦੀ ਲਪੇਟ ਵਿਚ ਇਕ ਬਜ਼ੁਰਗ ਵਿਅਕਤੀ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵਿਅਕਤੀ ਦੀ ਸ਼ਨਾਖ਼ਤ ਸਤੀਸ਼ ਰਾਏ ਗਰੋਵਰ ਪੁੱਤਰ ਹਰੀਸ਼ ਗਰੋਵਰ ਵਾਸੀ ਕਰਤਾਰ ਇਨਕਲੇਵ ਆਰ. ਸੀ. ਐਫ. ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਨਾਈ ਦੀਵਾਲੀ ਅਗਲੀ ਖ਼ਬਰ ਭੁਲੱਥ ਵਿਖੇ ਕੱਲ੍ਹ ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।