08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰਬੰਧਕ ਕਮੇਟੀ ਨੇ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ

ਕਪੂਰਥਲਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਦੀਵਾਲੀ ਤੇ ਬੰਦੀ ਛੋਡ਼ ਦਿਵਸ ਸਬੰਧੀ ਸਵਾਮੀ ਆਨੰਦਗਿਰੀ ਮਹਾਰਾਜ ਮੈਮੋਰੀਅਲ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਿਨੋਦ ਪੁਰੀ ਤੇ ਐਲ. ਆਈ.

ਅਜੀਤ ਡੈਸਕ 08-11-2026
ਕਪੂਰਥਲਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਦੀਵਾਲੀ ਤੇ ਬੰਦੀ ਛੋਡ਼ ਦਿਵਸ ਸਬੰਧੀ ਸਵਾਮੀ ਆਨੰਦਗਿਰੀ ਮਹਾਰਾਜ ਮੈਮੋਰੀਅਲ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਿਨੋਦ ਪੁਰੀ ਤੇ ਐਲ.ਆਈ.ਸੀ. ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਸਕੂਲ ਦੀ ਪ੍ਰਿੰਸੀਪਲ ਅਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਦੇ ਸਟਾਫ ਨੂੰ ਦੀਵਾਲੀ ਤੇ ਬੰਦੀ ਛੋਡ਼ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਤੋਹਫ਼ੇ ਵੀ ਤਕਸੀਮ ਕੀਤੇ ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਰੰਗੋਲੀ ਬਣਾਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਗਿੱਧੇ ਤੇ ਭੰਗਡ਼ੇ ਦੀ ਪੇਸ਼ਕਾਰੀ ਤੋਂ ਇਲਾਵਾ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਇਕ ਨਾਟਕ ਵੀ ਪੇਸ਼ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਤੋਹਫ਼ੇ ਤਕਸੀਮ ਕੀਤੇ ਗਏ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਅਧਿਆਪਕਾ ਸੰਯੋਗਤਾ, ਸਿਮਰਨ, ਮਨਪ੍ਰੀਤ ਕੌਰ, ਪੂਜਾ ਸ਼ਰਮਾ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਕੂਲ ਦੀ ਪ੍ਰਿੰਸੀਪਲ ਅਮਨਦੀਪ ਕੌਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਰ.ਸੀ.ਐਫ. ਦੇ ਜੀ.ਐਮ. ਅਜੇ ਨੰਦਨ ਨੂੰ ਸਕਾਊਟਸ ਸਕਾਰਫ਼ ਪਹਿਨਾ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।