10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

ਜਲੰਧਰ, 9 ਨਵੰਬਰ (ਐੱਮ. ਐੱਸ.

ਭਾਈ ਜਸਪਾਲ ਸਿੰਘ (ਰਾਜ ਨਗਰ) ਦਾ ਜਥਾ ਕੀਰਤਨ ਦੀ ਹਾਜ਼ਰੀ ਭਰਦਾ ਹੋਇਆ। ਤਸਵੀਰ : ਜੀ.ਪੀ. ਸਿੰਘ 10-11-2026
ਜਲੰਧਰ, 9 ਨਵੰਬਰ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ। ਸਮਾਗਮਾਂ ਦੌਰਾਨ ਸਵੇਰ ਦੇ ਦੀਵਾਨ ’ਚ ਸਮਰੀਤ ਸਿੰਘ ਦੇ ਪਰਿਵਾਰ ਵਲੋਂ ਰੱਖੇ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਅਮਰਿੰਦਰ ਸਿੰਘ ਦੇ ਜਥੇ ਤੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਸਾਹਿਬ ਸਿੰਘ ਲੱਖਣਾ ਤੇ ਗਿਆਨੀ ਦਲਬੀਰ ਸਿੰਘ ਨੇ ਸੰਗਤ ਨੂੰ ਗੁਰਮਤਿ ਵੀਚਾਰਾਂ ਦੁਆਰਾ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸਮੂਹ ਸੰਗਤ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਅਤੇ ਆਏ ਹੋਏ ਜਥਿਆਂ ਦਾ ਧੰਨਵਾਦ ਕੀਤਾ। ਬੇਅੰਤ ਸਿੰਘ ਸਰਹੱਦੀ ਨੇ ਗਵਾਲੀਅਰ ਦੇ ਕਿਲ੍ਹੇ ’ਚ ਕੈਦ ਕੀਤੇ ਗਏ 52 ਰਾਜਿਆਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਆਪਣੇ ਚੋਲੇ ਦੀਆਂ ਕਲੀਆਂ ਫੜਾ ਕੇ ਆਜ਼ਾਦ ਕਰਵਾਉਣ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਬੀਬੀ ਸਿਮਰਜੀਤ ਕੌਰ ਲੁਬਾਣਾ ਨੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵਿਤਾ ਸਰਵਣ ਕ ਰਵਾਈ। ਰਾਤ ਸਮੇਂ ਸਜਾਏ ਵਿਸ਼ੇਸ਼ ਦੀਵਾਨ ’ਚ ਭਾਈ ਜਸਪਾਲ ਸਿੰਘ (ਰਾਜ ਨਗਰ) ਅਤੇ ਪ੍ਰੋਫੈਸਰ ਮਨਜਿੰਦਰ ਕੌਰ ਦੇ ਜਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਈ। ਰਾਤ ਸਮੇਂ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਦਾ ਆਲੌਕਿਕ ਦ੍ਰਿਸ਼ ਦੇਖਣਯੋਗ ਰਿਹਾ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ ਧਾਰਮਿਕ ਖ਼ਿਆਲਾਂ ਦੇ ਮਾਲਕ ਸਨ ਹੀਰਾ ਸਿੰਘ ਸ਼ੇਰੋਵਾਲੀਆ ਅਗਲੀ ਖ਼ਬਰ ਸਾਰੀ ਰਾਤ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ਬਝਾਉਣ ’ਚ ਲੱਗੇ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।