10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭੋਗ ’ਤੇ ਵਿਸ਼ੇਸ਼ ਧਾਰਮਿਕ ਖ਼ਿਆਲਾਂ ਦੇ ਮਾਲਕ ਸਨ ਹੀਰਾ ਸਿੰਘ ਸ਼ੇਰੋਵਾਲੀਆ

ਸ਼ਾਹਕੋਟ- ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚਚੇਰੇ ਭਰਾ ਹੀਰਾ ਸਿੰਘ ਸ਼ੇਰੋਵਾਲੀਆ ਦਾ ਜਨਮ 10 ਅਪ੍ਰੈਲ 1955 ਨੂੰ ਪਿਤਾ ਅਨੂਪ ਸਿੰਘ ਸ਼ੇਰੋਵਾਲੀਆ ਤੇ ਮਾਤਾ ਗੁਰਦੀਪ ਕੌਰ ਦੀ ਕੁੱਖੋਂ ਨਾਨਕੇ ਪਿੰਡ ਬਾਠਾਂ (ਤਰਨਤਾਰਨ) ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਗ੍ਰਹਿ ਪਿੰਡ ਪੱਤੀ ਸਾਹਲਾ ਨਗਰ ਮਲਸੀਆਂ ਵਿਖੇ ਮੈਟ੍ਰਿਕ ਦੀ ਪੜ੍ਹਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਤੋਂ ਅਤੇ ਹਾਇਰ ਸੈਕੰਡਰੀ ਦੀ ਪੜ੍ਹਾਈ ਆਰੀਆ ਸਕੂਲ ਤੋਂ ਕੀਤੀ।

ਅਜੀਤ ਡੈਸਕ 10-11-2026
ਸ਼ਾਹਕੋਟ- ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚਚੇਰੇ ਭਰਾ ਹੀਰਾ ਸਿੰਘ ਸ਼ੇਰੋਵਾਲੀਆ ਦਾ ਜਨਮ 10 ਅਪ੍ਰੈਲ 1955 ਨੂੰ ਪਿਤਾ ਅਨੂਪ ਸਿੰਘ ਸ਼ੇਰੋਵਾਲੀਆ ਤੇ ਮਾਤਾ ਗੁਰਦੀਪ ਕੌਰ ਦੀ ਕੁੱਖੋਂ ਨਾਨਕੇ ਪਿੰਡ ਬਾਠਾਂ (ਤਰਨਤਾਰਨ) ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਗ੍ਰਹਿ ਪਿੰਡ ਪੱਤੀ ਸਾਹਲਾ ਨਗਰ ਮਲਸੀਆਂ ਵਿਖੇ ਮੈਟ੍ਰਿਕ ਦੀ ਪੜ੍ਹਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਤੋਂ ਅਤੇ ਹਾਇਰ ਸੈਕੰਡਰੀ ਦੀ ਪੜ੍ਹਾਈ ਆਰੀਆ ਸਕੂਲ ਤੋਂ ਕੀਤੀ। ਉਨ੍ਹਾਂ ਦਾ ਵਿਆਹ 28 ਮਾਰਚ 1977 ਨੂੰ ਸੁਖਜੀਤ ਕੌਰ ਨਾਲ ਪਿੰਡ ਗਗੜੇਵਾਲ (ਅੰਮ੍ਰਿਤਸਰ) ਵਿਖੇ ਹੋਇਆ। ਪ੍ਰਮਾਤਮਾ ਨੇ ਉਨ੍ਹਾਂ ਦੇ ਘਰ ਇਕ ਧੀ ਤੇ ਦੋ ਪੁੱਤਰਾਂ ਦੀ ਦਾਤ ਬਖ਼ਸ਼ੀ। ਉਨ੍ਹਾਂ ਦੀ ਵੱਡੀ ਧੀ ਰੰਜਨਦੀਪ ਕੌਰ ਅੰਮ੍ਰਿਤਸਰ ਵਿਖੇ ਵਿਆਹੀ ਹੋਈ ਹੈ ਤੇ ਉਸ ਦਾ ਪਤੀ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਅਟਾਰਨੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਵੱਡੇ ਪੁੱਤਰ ਸੰਦੀਪ ਸਿੰਘ ਸ਼ੇਰੋਵਾਲੀਆ ਖਹਿਰਾ ਫਾਰਮ ਐਂਡ ਰਿਜ਼ੋਰਟ ਦਾ ਪ੍ਰਬੰਧ ਸੰਭਾਲਣ ਦੇ ਨਾਲ-ਨਾਲ ਹੋਰ ਕਾਰੋਬਾਰ ਵੀ ਦੇਖ ਰਹੇ ਹਨ, ਜਦ ਕਿ ਛੋਟੇ ਪੁੱਤਰ ਜਗਮਿੰਦਰ ਸਿੰਘ ਸ਼ੇਰੋਵਾਲੀਆ ਅਮਰੀਕਾ ਵਿਖੇ ਆਪਣਾ ਕਾਰੋਬਾਰ ਕਰ ਰਹੇ ਹਨ ਤੇ ਇਨ੍ਹਾਂ ਦੀ ਪਤਨੀ ਗਗਨਜੋਤ ਕੌਰ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੀ ਹੈ। ਹੀਰਾ ਸਿੰਘ ਸ਼ੇਰੋਵਾਲੀਆ ਖੇਤੀਬਾੜੀ ਦਾ ਸਾਰਾ ਕੰਮ ਖ਼ੁਦ ਦੇਖਦੇ ਸਨ। ਉਹ ਧਾਰਮਿਕ ਖ਼ਿਆਲਾਂ ਦੇ ਮਾਲਕ ਸਨ ਤੇ ਗੁਰੂ ਘਰ ਨਾਲ ਜੁੜੇ ਹੋਏ ਸਨ। ਉਹ ਆਪਣੇ ਛੋਟੇ ਪੁੱਤਰ ਜਗਮਿੰਦਰ ਸਿੰਘ ਕੋਲ ਅਮਰੀਕਾ ਗਏ ਹੋਏ ਸਨ, ਜਿੱਥੇ ਘਰ ਵਿਚ ਅਚਾਨਕ ਉਨ੍ਹਾਂ ਦਾ ਪੈਰ ਤਿਲਕ ਗਿਆ ਤੇ ਉਹ ਹੇਠਾਂ ਡਿੱਗ ਪਏ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ। ਆਖ਼ਰਕਾਰ 22 ਅਕਤੂਬਰ 2026 ਨੂੰ ਉਹ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 10 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਉਨ੍ਹਾਂ ਦੇ ਨਿਵਾਸ ਅਸਥਾਨ ਸ਼ੇਰੋਵਾਲੀਆ ਫਾਰਮ, ਪੱਤੀ ਸਾਹਲਾ ਨਗਰ, ਮਲਸੀਆਂ (ਸ਼ਾਹਕੋਟ) ਵਿਖੇ ਹੋਵੇਗੀ। -ਦਲਜੀਤ ਸਿੰਘ ਸਚਦੇਵਾ
ਪਿਛਲੀ ਖ਼ਬਰ ਪਿੰਡ ਕੰਗਣੀਵਾਲ ਵਿਖੇ ਜੋੜ ਮੇਲਾ 20 ਤੋਂ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।