10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਰਗਟ ਸਿੰਘ ਤੇ ਰਾਣਾ ਗੁਰਜੀਤ ਸਿੰਘ ਨੇ ਸੰਦੀਪ ਸਿੰਘ ਖਹਿਰਾ (ਸ਼ੇਰੋਵਾਲੀਆ) ਨਾਲ ਦੁੱਖ ਸਾਂਝਾ ਕੀਤਾ

ਸ਼ਾਹਕੋਟ, 9 ਨਵੰਬਰ (ਨਗਿੰਦਰ ਸਿੰਘ ਬਾਂਸਲ)- ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚਚੇਰੇ ਭਰਾ ਤੇ ਖਹਿਰਾ ਫਾਰਮ ਐਂਡ ਰਿਜ਼ੋਰਟਸ ਦੇ ਮਾਲਕ ਸੰਦੀਪ ਸਿੰਘ ਖਹਿਰਾ (ਸ਼ੇਰੋਵਾਲੀਆ) ਦੇ ਪਿਤਾ ਹੀਰਾ ਸਿੰਘ ਸ਼ੇਰੋਵਾਲੀਆ 22 ਅਕਤੂਬਰ 2026 ਨੂੰ ਅਮਰੀਕਾ ਵਿਖੇ ਸਦਂੀਂਵੀ ਵਿਛੋੜਾ ਦੇ ਗਏ ਸਨ। ਸੋਮਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਪਦਮਸ਼੍ਰੀ ਪਰਗਟ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਸੰਦੀਪ ਸਿੰਘ ਖਹਿਰਾ ਨਾਲ ਉਨ੍ਹਾਂ ਦੇ ਗ੍ਰਹਿ ਸਾਹਲਾਨਗਰ, ਮਲਸੀਆਂ ਵਿਖੇ ਦੁੱਖ ਸਾਂਝਾ ਕਰਨ ਲਈ ਪਹੁੰਚੇ।

ਅਜੀਤ ਡੈਸਕ 10-11-2026
ਸ਼ਾਹਕੋਟ, 9 ਨਵੰਬਰ (ਨਗਿੰਦਰ ਸਿੰਘ ਬਾਂਸਲ)- ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚਚੇਰੇ ਭਰਾ ਤੇ ਖਹਿਰਾ ਫਾਰਮ ਐਂਡ ਰਿਜ਼ੋਰਟਸ ਦੇ ਮਾਲਕ ਸੰਦੀਪ ਸਿੰਘ ਖਹਿਰਾ (ਸ਼ੇਰੋਵਾਲੀਆ) ਦੇ ਪਿਤਾ ਹੀਰਾ ਸਿੰਘ ਸ਼ੇਰੋਵਾਲੀਆ 22 ਅਕਤੂਬਰ 2026 ਨੂੰ ਅਮਰੀਕਾ ਵਿਖੇ ਸਦਂੀਂਵੀ ਵਿਛੋੜਾ ਦੇ ਗਏ ਸਨ। ਸੋਮਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਪਦਮਸ਼੍ਰੀ ਪਰਗਟ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਸੰਦੀਪ ਸਿੰਘ ਖਹਿਰਾ ਨਾਲ ਉਨ੍ਹਾਂ ਦੇ ਗ੍ਰਹਿ ਸਾਹਲਾਨਗਰ, ਮਲਸੀਆਂ ਵਿਖੇ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਪਰਗਟ ਸਿੰਘ ਤੇ ਰਾਣਾ ਗੁਰਜੀਤ ਸਿੰਘ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਾਲੇ ਤਾਂ ਸੰਦੀਪ ਸਿੰਘ ਖਹਿਰਾ ਦੀ ਪਤਨੀ ਰਮਨਦੀਪ ਕੌਰ, ਜੋ ਪਿਛਲੇ ਸਾਲ ਅਕਾਲ ਚਲਾਣਾ ਕਰ ਗਏ ਸਨ, ਦੇ ਵਿਛੋੜੇ ਦਾ ਦੁੱਖ ਘੱਟ ਨਹੀਂ ਹੋਇਆ ਸੀ ਕਿ ਪਰਿਵਾਰ ‘ਤੇ ਹੋਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਉਨ੍ਹਾਂ ਸ਼ੇਰੋਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸੰਦੀਪ ਸਿੰਘ ਸ਼ੇਰੋਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਹੀਰਾ ਸਿੰਘ ਸ਼ੇਰੋਵਾਲੀਆ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 10 ਨਵੰਬਰ ਦਿਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਸਾਹਲਾਨਗਰ, ਮਲਸੀਆਂ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ। ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਅਟਾਰਨੀ ਅੰਮ੍ਰਿਤਸਰ, ਸਰਬਜੀਤ ਸਿੰਘ ਗਿੱਲ, ਅਜਮੇਰ ਸਿੰਘ ਖਾਲਸਾ, ਅਸ਼ਵਿੰਦਰ ਪਾਲ ਸਿੰਘ ਖਹਿਰਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਬਲਰਾਜ ਸਿੰਘ ਖੈਹਿਰਾ, ਧਰਮਵੀਰ ਸਿੰਘ ਖਹਿਰਾ, ਚੈਂਚਲ ਸਿੰਘ ਮਾਲੂਪੁਰ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਅਗਲੀ ਖ਼ਬਰ ਕਰਤਾਰਪੁਰ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਸੰਸਾਰ ਭਰ ਦੀਆਂ ਖੋਜਾਂ ਤੇ ਤਕਨੀਕਾਂ ਬਾਬਾ ਵਿਸ਼ਵਕਰਮਾ ਦੀ ਦੇਣ–...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।