ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਐਸ.ਡੀ.ਐਮ. ਤੇ ਡੀ.ਐਸ.ਪੀ. ਵਲੋਂ ਪਿੰਡਾਂ ਦਾ ਦੌਰਾ
ਕਈ ਥਾਵਾਂ ’ਤੇ ਖੇਤਾਂ ’ਚ ਪਹੁੰਚ ਬੁਝਵਾਈ ਅੱਗ
ਸ਼ਾਹਕੋਟ, 10 ਨਵੰਬਰ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਸ਼ਾਹਕੋਟ ਪ੍ਰਸ਼ਾਸਨ ਨੇ ਸਖ਼ਤ ਰੁੱਖ ਅਪਣਾਉਂਦਿਆਂ ਸਬ-ਡਵੀਜ਼ਨ ਅੰਦਰ ਪੈਂਦੇ ਵੱਖ-ਵੱਖ ਪਿੰਡਾਂ ਲਈ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਹਨ, ਜੋ ਦਿਨ-ਰਾਤ ਪਿੰਡਾਂ ’ਚ ਗਸ਼ਤ ਕਰ ਰਹੀਆਂ ਹਨ। ਇਸੇ ਤਹਿਤ ਐਸ.
ਸ਼
ਸ਼ਾਹਕੋਟ ਸਬ-ਡਵੀਜ਼ਨ ਦੇ ਪਿੰਡਾਂ ਦਾ ਦੌਰਾ ਕਰਨ ਮੌਕੇ ਐਸ.ਡੀ.ਐਮ. ਆਦਿੱਤਿਆ ਗੁਪਤਾ ਤੇ ਡੀ.ਐਸ.ਪੀ. ਸਰਵਣ ਸਿੰਘ ਬੱਲ ਖੇਤਾਂ ’ਚ ਲੱਗੀ ਅੱਗ ਬੁਝਵਾਉਂਦੇ ਹੋਏ। ਤਸਵੀਰ- ਸੁਖਦੀਪ ਸਿੰਘ
11-11-2026
ਸ਼ਾਹਕੋਟ, 10 ਨਵੰਬਰ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਸ਼ਾਹਕੋਟ ਪ੍ਰਸ਼ਾਸਨ ਨੇ ਸਖ਼ਤ ਰੁੱਖ ਅਪਣਾਉਂਦਿਆਂ ਸਬ-ਡਵੀਜ਼ਨ ਅੰਦਰ ਪੈਂਦੇ ਵੱਖ-ਵੱਖ ਪਿੰਡਾਂ ਲਈ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਹਨ, ਜੋ ਦਿਨ-ਰਾਤ ਪਿੰਡਾਂ ’ਚ ਗਸ਼ਤ ਕਰ ਰਹੀਆਂ ਹਨ। ਇਸੇ ਤਹਿਤ ਐਸ.ਡੀ.ਐਮ. ਆਦਿੱਤਿਆ ਗੁਪਤਾ ਤੇ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਖੁਦ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤਾਂ ’ਚ ਲੱਗੀ ਹੋਈ ਅੱਗ ਨੂੰ ਮੌਕੇ ’ਤੇ ਹੀ ਬੁਝਵਾਇਆ ਤੇ ਕਿਸਾਨਾਂ ਨੂੰ ਅੱਗ ਲਗਾਉਣ ਤੋਂ ਰੋਕਿਆ। ਐਸ.ਡੀ.ਐਮ. ਆਦਿੱਤਿਆ ਗੁਪਤਾ ਨੇ ਕਿਹਾ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਉਸਦੀ ਸੁਚੱਜੀ ਸਾਂਭ-ਸੰਭਾਲ ਕਰਨ। ਜੇਕਰ ਕੋਈ ਜਾਣਬੁੱਝ ਕੇ ਅੱਗ ਲਗਾਉਂਦਾ ਫੜ੍ਹਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਕਿਹਾ ਕਿ ਪੁਲਿਸ ਟੀਮਾਂ ਪਿੰਡ-ਪਿੰਡ ਨਜ਼ਰ ਰੱਖ ਰਹੀਆਂ ਹਨ। ਪਰਾਲੀ ਸਾੜਨ ਨਾਲ ਸਿਰਫ਼ ਧੂੰਆਂ ਹੀ ਨਹੀਂ ਫੈਲਦਾ, ਸਗੋਂ ਸੜਕਾਂ ’ਤੇ ਦੁਰਘਟਨਾਵਾਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਅਸੀਂ ਕਿਸਾਨਾਂ ਨੂੰ ਸਮਝਾਉਣ ਨੂੰ ਪਹਿਲ ਦੇ ਰਹੇ ਹਾਂ, ਪਰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਹਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੁੰਦੇ ਹਨ ਤੇ ਧੂੰਏਂ ਕਾਰਨ ਬੱਚਿਆਂ, ਬਜ਼ੁਰਗਾਂ ਤੇ ਸਾਹ ਦੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਰੇ ਕਿਸਾਨ ਪਰਾਲੀ ਦੇ ਸਹੀ ਪ੍ਰਬੰਧਨ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ।