10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਮਲਾ ਕੁਝ ਦਿਨ ਪਹਿਲਾਂ ਕਾਂਗਰਸ ’ਚ ਸ਼ਾਮਿਲ ਹੋਏ ‘ਆਪ’ ਵਰਕਰਾਂ ਦਾ ‘ਆਪ’ ਵਰਕਰ ਕਾਂਗਰਸ ’ਚ ਸ਼ਾਮਿਲ ਨਹੀਂ ਹੋਏ ‘ਆਪ’ ਦੇ ਵਫ਼ਾਦਾਰ ਸਿਪਾਹੀ-ਚੇਅਰਮੈਨ ਗੁਰਪਾਲ ਸਿੰਘ

ਕਰਤਾਰਪੁਰ, 10 ਨਵੰਬਰ (ਭਜਨ ਸਿੰਘ)-ਕੁਝ ਦਿਨ ਪਹਿਲਾਂ ਹਲਕਾ ਕਰਤਾਰਪੁਰ ਦੇ ਪਿੰਡ ਰਜਬ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਗੁਰਮੇਲ ਸਿੰਘ, ਤਰਲੋਕ ਸਿੰਘ, ਨਿਰਮਲ ਸਿੰਘ,ਚਰਨ ਸਿੰਘ, ਸਤਨਾਮ ਸਿੰਘ, ਸੁੱਚਾ ਸਿੰਘ, ਕਰਨੈਲ ਸਿੰਘ, ਹਰਦੀਪ ਸਿੰਘ, ਜਗੀਰ ਸਿੰਘਵਲੋਂ ਅੱਜ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਕਿ ਕੁੱਝ ਦਿਨ ਪਹਿਲਾ ਪਿੰਡ ਦੇ ਹੀ ਇਕ ਸਾਂਝੇ ਪ੍ਰੋਗਰਾਮ ਵਿੱਚ ਉਹ ਸ਼ਾਮਿਲ ਹੋਣ ਗਏ ਸਨ ਜਿਸ ’ਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਲੋਂ ਉਸ ਮੌਕੇ ਖਿੱਚੀਆਂ ਗਈਆਂ ਤਸਵੀਰਾਂ ਨੂੰ ਮੀਡਿਆ ਵਿੱਚ ਦੇ ਕੇ ਸਾਡੇ ਵਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਝੂਠੀ ਖਬਰ ਫੈਲਾਈ ਗਈ ਜੋ ਕਿ ਬਿਲਕੁਲ ਬੇ-ਬੁਨਿਆਦ ਹੈ। ਅਸੀਂ ਇਸ ਗੱਲ ਦਾ ਵਿਰੋਧ ਕਰਦੇ ਹਾਂ, ਇਸ ਗੱਲ ਦਾ ਪਤਾ ਲੱਗਦਿਆਂ ਹੀ ਅਸੀਂ ਆਪਣੇ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਅਮਰੀਕ ਸਿੰਘ ਨੂੰ ਇਸ ਗੱਲ ਬਾਰੇ ਜਾਣੂ ਕਰਵਾਇਆ ਅਤੇ ਚੇਅਰਮੈਨ ਗੁਰਪਾਲ ਸਿੰਘ ਮਾਂਗੇਕੀ ਮਾਰਕੀਟ ਕਮੇਟੀ ਜਲੰਧਰ ਨਾਲ ਮੁਲਾਕਾਤ ਕਰ ਕੇ ਆਮ ਆਦਮੀ ਪਾਰਟੀ ਦੇ ਚਿੰਨ੍ਹ ਗਲਾਂ ਵਿੱਚ ਪਾ ਕੇ ਇਸ ਗੱਲ ਦਾ ਸਬੂਤ ਦਿੱਤਾ ਗਿਆ।

ਪਿੰਡ ਰੱਜਬ ਦੇ ‘ਆਪ’ ਆਗੂ ਤੇ ਵਰਕਰ ਚੇਅਰਮੈਨ ਗੁਰਪਾਲ ਸਿੰਘ ਮਾਂਗੇਕੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਵਿਸ਼ਵਾਸ ਪ੍ਰਗਟ ਕਰਦੇ ਹੋਏ। ਤਸਵੀਰ- ਧੀਰਪੁਰ 11-11-2026
ਕਰਤਾਰਪੁਰ, 10 ਨਵੰਬਰ (ਭਜਨ ਸਿੰਘ)-ਕੁਝ ਦਿਨ ਪਹਿਲਾਂ ਹਲਕਾ ਕਰਤਾਰਪੁਰ ਦੇ ਪਿੰਡ ਰਜਬ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਗੁਰਮੇਲ ਸਿੰਘ, ਤਰਲੋਕ ਸਿੰਘ, ਨਿਰਮਲ ਸਿੰਘ,ਚਰਨ ਸਿੰਘ, ਸਤਨਾਮ ਸਿੰਘ, ਸੁੱਚਾ ਸਿੰਘ, ਕਰਨੈਲ ਸਿੰਘ, ਹਰਦੀਪ ਸਿੰਘ, ਜਗੀਰ ਸਿੰਘਵਲੋਂ ਅੱਜ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਕਿ ਕੁੱਝ ਦਿਨ ਪਹਿਲਾ ਪਿੰਡ ਦੇ ਹੀ ਇਕ ਸਾਂਝੇ ਪ੍ਰੋਗਰਾਮ ਵਿੱਚ ਉਹ ਸ਼ਾਮਿਲ ਹੋਣ ਗਏ ਸਨ ਜਿਸ ’ਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਲੋਂ ਉਸ ਮੌਕੇ ਖਿੱਚੀਆਂ ਗਈਆਂ ਤਸਵੀਰਾਂ ਨੂੰ ਮੀਡਿਆ ਵਿੱਚ ਦੇ ਕੇ ਸਾਡੇ ਵਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਝੂਠੀ ਖਬਰ ਫੈਲਾਈ ਗਈ ਜੋ ਕਿ ਬਿਲਕੁਲ ਬੇ-ਬੁਨਿਆਦ ਹੈ। ਅਸੀਂ ਇਸ ਗੱਲ ਦਾ ਵਿਰੋਧ ਕਰਦੇ ਹਾਂ, ਇਸ ਗੱਲ ਦਾ ਪਤਾ ਲੱਗਦਿਆਂ ਹੀ ਅਸੀਂ ਆਪਣੇ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਅਮਰੀਕ ਸਿੰਘ ਨੂੰ ਇਸ ਗੱਲ ਬਾਰੇ ਜਾਣੂ ਕਰਵਾਇਆ ਅਤੇ ਚੇਅਰਮੈਨ ਗੁਰਪਾਲ ਸਿੰਘ ਮਾਂਗੇਕੀ ਮਾਰਕੀਟ ਕਮੇਟੀ ਜਲੰਧਰ ਨਾਲ ਮੁਲਾਕਾਤ ਕਰ ਕੇ ਆਮ ਆਦਮੀ ਪਾਰਟੀ ਦੇ ਚਿੰਨ੍ਹ ਗਲਾਂ ਵਿੱਚ ਪਾ ਕੇ ਇਸ ਗੱਲ ਦਾ ਸਬੂਤ ਦਿੱਤਾ ਗਿਆ। ਅਸੀਂ ਅੱਜ ਵੀ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਬਲਕਾਰ ਸਿੰਘ ਦੇ ਵਫ਼ਾਦਾਰ ਸਿਪਾਹੀ ਹਾਂ ਤੇ ਤਨੋ ਮਨੋ ਦਿਨ ਰਾਤ ਖੜੇ ਹਾਂ। ਇਸ ਮੌਕੇ ਚੇਅਰਮੈਨ ਗੁਰਪਾਲ ਸਿੰਘ ਵਲੋਂ ਰੱਜਬ ਦੀ ਸੰਗਤ ਵਲੋਂ ਆਪ ਉੱਪਰ ਪ੍ਰਗਟਾਏ ਵਿਸ਼ਵਾਸ ਲਈ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਗੁਰਪਾਲ ਸਿੰਘ ਮਾਗੇਂਕੀ, ਚੇਅਰਮੈਨ ਬਲਾਕ ਸੰਮਤੀ ਜਸਵਿੰਦਰ ਸਿੰਘ ਨਿੱਕਾ , ਪੰਚ ਕੁਲਜੀਤ ਸਿੰਘ,ਜਸਵਿੰਦਰ ਸਿੰਘ ਲਾਡੀ ਮੈਂਬਰ ਬਲਾਕ ਸੰਮਤੀ ,ਪੰਚ ਬਿੱਲਾ, ਪਰਮਿੰਦਰ ਸਿੰਘ ਭਿੰਦਾ, ਲਵਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮੀ, ਸੁਖਪਾਲ ਸਿੰਘ, ਗੁਰਦੀਪ ਸਿੰਘ ਦੀਪਾ , ਜਸਵੰਤ ਸਿੰਘ ਗੋਸ਼ਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਨਕੋਦਰ ’ ਚ ਵਿਧਾਨ ਸਭਾ ਦੀ ਚੋਣ ਲੜਨ ਦੇ ਦਾਅਵੇਦਾਰਾਂ ’ ਚ ਕਾਂਗਰਸ ਦੀ ਟਿਕਟ ਲਈ ਲੱਗੀ ਦੌੜ ਅਗਲੀ ਖ਼ਬਰ ਧੁਲੇਤਾ ਚੌਂਕੀ ਅਧੀਨ ਪਿੰਡ ਲੋਹਗੜ੍ਹ ਵਿਖੇ ਘਰ ’ਚੋਂ ਲੱਖਾਂ ਦੀ ਨਕਦੀ ਅਤੇ ਸੋਨਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।