12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਵੱਛਤਾ ਸਰਵੇਖਣ 2025 ਨੂੰ ਲੈ ਕੇ ਜਲੰਧਰ ਦੀ ਸੰਭਾਵਿਤ ਦਰਜਾਬੰਦੀ ’ਤੇ ਸਭ ਦੀਆਂ ਨਜ਼ਰਾਂ ਇਕ -ਦੋ ਦਿਨਾਂ ਵਿਚ ਆਏਗਾ ਜਲੰਧਰ ਦਾ ਨਤੀਜਾ

ਜਲੰਧਰ, 11 ਨਵੰਬਰ (ਸ਼ਿਵ)-ਕੇਂਦਰ ਸਰਕਾਰ ਵਲੋਂ ਦੇਸ਼ ਭਰ ਦੇ ਸ਼ਹਿਰਾਂ ’ਚ ਸਫ਼ਾਈ ਦੇ ਪੱਧਰ ਨੂੰ ਸੁਧਾਰਨ ਅਤੇ ਸਵੱਛਤਾ ਪ੍ਰਤੀ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਹਰ ਸਾਲ ਕਰਵਾਏ ਜਾਂਦੇ ਸਵੱਛਤਾ ਸਰਵੇਖਣ ਦੇ 2025 ਦੇ ਨਤੀਜਿਆਂ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਉਤਸੁਕਤਾ ਬਣੀ ਹੋਈ ਹੈ। ਅੱਜ ਦੇਸ਼ ਦੇ ਕਈ ਸ਼ਹਿਰਾਂ ਦੀ ਦਰਜਾਬੰਦੀ ਆ ਗਈ ਹੈ, ਜਦਕਿ ਜਲੰਧਰ ਸਮੇਤ ਕਈ ਹੋਰ ਸ਼ਹਿਰਾਂ ਦੇ ਨਤੀਜੇ ਅਗਲੇ ਇੱਕ-ਦੋ ਦਿਨਾਂ ਵਿਚ ਆਉਣ ਦੀ ਉਮੀਦ ਹੈ।

ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਸ਼ਿਵ)-ਕੇਂਦਰ ਸਰਕਾਰ ਵਲੋਂ ਦੇਸ਼ ਭਰ ਦੇ ਸ਼ਹਿਰਾਂ ’ਚ ਸਫ਼ਾਈ ਦੇ ਪੱਧਰ ਨੂੰ ਸੁਧਾਰਨ ਅਤੇ ਸਵੱਛਤਾ ਪ੍ਰਤੀ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਹਰ ਸਾਲ ਕਰਵਾਏ ਜਾਂਦੇ ਸਵੱਛਤਾ ਸਰਵੇਖਣ ਦੇ 2025 ਦੇ ਨਤੀਜਿਆਂ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਉਤਸੁਕਤਾ ਬਣੀ ਹੋਈ ਹੈ। ਅੱਜ ਦੇਸ਼ ਦੇ ਕਈ ਸ਼ਹਿਰਾਂ ਦੀ ਦਰਜਾਬੰਦੀ ਆ ਗਈ ਹੈ, ਜਦਕਿ ਜਲੰਧਰ ਸਮੇਤ ਕਈ ਹੋਰ ਸ਼ਹਿਰਾਂ ਦੇ ਨਤੀਜੇ ਅਗਲੇ ਇੱਕ-ਦੋ ਦਿਨਾਂ ਵਿਚ ਆਉਣ ਦੀ ਉਮੀਦ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਇਸ ਵਾਰ ਸਵੱਛਤਾ ਸਰਵੇਖਣ ’ਚ ਜਲੰਧਰ ਕਿਹੜਾ ਸਥਾਨ ਹਾਸਲ ਕਰਦਾ ਹੈ। ਜਲੰਧਰ ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਮੇਂ-ਸਮੇਂ ‘ਤੇ ਕਈ ਯਤਨ ਕੀਤੇ ਜਾਂਦੇ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਬਾਜ਼ਾਰਾਂ, ਦੁਕਾਨਾਂ ਤੇ ਰਿਹਾਇਸ਼ੀ ਕਲੋਨੀਆਂ ’ਚ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਵੀ ਚਲਾਈਆਂ ਜਾਂਦੀਆਂ ਰਹੀਆਂ ਹਨ। ਇਸ ਦੇ ਬਾਵਜੂਦ ਜਲੰਧਰ ਦੀ ਸਵੱਛਤਾ ਦਰਜਾਬੰਦੀ ਵਿੱਚ ਸਭ ਤੋਂ ਵੱਡੀ ਰੁਕਾਵਟ ਵਰਿਆਣਾ ਡੰਪ ‘ਤੇ ਪਏ ਕੂੜੇ ਦਾ ਪਹਾੜ ਪੂਰੀ ਤਰ੍ਹਾਂ ਖ਼ਤਮ ਨਾ ਹੋਣਾ ਅਤੇ ਸ਼ਹਿਰ ਵਿੱਚ ਠੋਸ ਕੂੜਾ ਪ੍ਰਬੰਧਨ ਦੀ ਸਮੱਸਿਆ ਬਣੀ ਰਹਿਣਾ ਮੰਨਿਆ ਜਾਂਦਾ ਹੈ। ਵਰਿਆਣਾ ਡੰਪ ਦੀ ਸਮੱਸਿਆ ਲੰਬੇ ਸਮੇਂ ਤੋਂ ਸ਼ਹਿਰ ਲਈ ਸਿਰਦਰਦੀ ਬਣੀ ਹੋਈ ਹੈ। ਇੱਥੇ ਇਕੱਠੇ ਹੋਏ ਕੂੜੇ ਦੇ ਪਹਾੜ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਕੰਮ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ। ਇਸ ਤੋਂ ਇਲਾਵਾ ਘਰਾਂ ਤੇ ਵਪਾਰਕ ਅਦਾਰਿਆਂ ਤੋਂ ਇਕੱਠੇ ਹੋਣ ਵਾਲੇ ਕੂੜੇ ਦੀ ਸੰਭਾਲ, ਉਸ ਦੀ ਛਾਂਟੀ, ਪ੍ਰੋਸੈਸਿੰਗ ਤੇ ਵਿਗਿਆਨਕ ਢੰਗ ਨਾਲ ਨਿਪਟਾਰੇ ਵਰਗੇ ਮੁੱਦੇ ਵੀ ਸ਼ਹਿਰ ਦੀ ਸਵੱਛਤਾ ਵਿਵਸਥਾ ਲਈ ਵੱਡੀ ਚੁਣੌਤੀ ਬਣੇ ਹੋਏ ਹਨ। ਇਸ ਮਾਮਲੇ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵਿਚ ਵੀ ਸਮੇਂ-ਸਮੇਂ ‘ਤੇ ਪਟੀਸ਼ਨਾਂ ਦਾਇਰ ਹੁੰਦੀਆਂ ਰਹੀਆਂ ਹਨ ਅਤੇ ਟ੍ਰਿਬਿਊਨਲ ਵਲੋਂ ਕੂੜੇ ਦੇ ਨਿਪਟਾਰੇ ਤੇ ਪ੍ਰਬੰਧਨ ਨੂੰ ਲੈ ਕੇ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ। ਸ਼ਹਿਰ ਦੇ ਕੁਝ ਲੋਕਾਂ ਵਲੋਂ ਇਹ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿ ਵਰਿਆਣਾ ਡੰਪ ਦੀ ਸਮੱਸਿਆ ਅਤੇ ਕੂੜਾ ਪ੍ਰਬੰਧਨ ਵਿਚ ਰਹਿ ਗਈਆਂ ਕਮੀਆਂ ਦਾ ਅਸਰ ਇਸ ਵਾਰ ਦੀ ਸਵੱਛਤਾ ਦਰਜਾਬੰਦੀ ‘ਤੇ ਪੈ ਸਕਦਾ ਹੈ। ਹਾਲਾਂਕਿ ਇਸ ਦਾ ਅਸਲ ਅਸਰ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਦੂਜੇ ਪਾਸੇ ਨਗਰ ਨਿਗਮ ਵਲੋਂ ਸਵੱਛਤਾ ਸਰਵੇਖਣ ਦੀਆਂ ਤਿਆਰੀਆਂ ਆਪਣੇ ਪੱਧਰ ‘ਤੇ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਤਹਿਤ ਸ਼ਹਿਰ ਦੀਆਂ ਮਾਰਕੀਟਾਂ, ਦੁਕਾਨਾਂ, ਰਿਹਾਇਸ਼ੀ ਕਲੋਨੀਆਂ ਅਤੇ ਹੋਰ ਜਨਤਕ ਥਾਵਾਂ ‘ਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਯਤਨ ਕੀਤੇ ਗਏ। ਸਰਵੇਖਣ ਦੌਰਾਨ ਕੇਂਦਰੀ ਟੀਮਾਂ ਵਲੋਂ ਜ਼ਮੀਨੀ ਪੱਧਰ ‘ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਤੋਂ ਵੀ ਫੀਡਬੈਕ ਲਿਆ ਜਾਂਦਾ ਹੈ ਕਿ ਉਨ੍ਹਾਂ ਦੇ ਇਲਾਕਿਆਂ ’ਚ ਸਫ਼ਾਈ ਦੀ ਸਥਿਤੀ ਕਿਹੋ ਜਿਹੀ ਹੈ ਅਤੇ ਨਗਰ ਨਿਗਮ ਵੱਲੋਂ ਕੂੜੇ ਦੀ ਸੰਭਾਲ ਲਈ ਕਿਹੜੇ ਪ੍ਰਬੰਧ ਕੀਤੇ ਗਏ ਹਨ।
ਪਿਛਲੀ ਖ਼ਬਰ ਪੀ . ਸੀ . ਐੱਸ . ਮੇਨਜ਼ ਪ੍ਰੀਖਿਆ ਨੂੰ ਲੈ ਕੇ ਭਾਜਯੁਮੋ ਵਲੋਂ ਸਰਕਾਰ ਖ਼ਿਲਾਫ਼ ... ਅਗਲੀ ਖ਼ਬਰ 24.42 ਲੱਖ ਦੀ ਲਾਗਤ ਨਾਲ ਤਿਆਰ ਕਪੂਰ ਪਿੰਡ ਦੇ ਸਟੇਡੀਅਮ ਦਾ ਪਵਨ ਟੀਨੂੰ ਵੱਲੋਂ ਉਦਘਾਟਨ ਆਦਮਪੁਰ ਹਲਕੇ ’ਚ 27 ਸਟੇਡੀਅਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।