13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਐਸ.ਸੰਧੂ, ਸ੍ਰੀ ਯਸ਼ਪਾਲ ਰੀਜਨਲ ਪਾਸਪੋਰਟ ਅਫ਼ਸਰ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕਰਦੇ ਹੋਏ। ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕਾਤ

ਜਲੰਧਰ, 12 ਨਵੰਬਰ (ਅ. ਬ.)

ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਅ.ਬ.)- ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਪ੍ਰਧਾਨ ਪੀ. ਐੱਸ. ਸੰਧੂ ਦੀ ਅਗਵਾਈ ਹੇਠ ਸ੍ਰੀ ਯਸ਼ਪਾਲ, ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਸੰਧੂ ਨੇ ਸੈਂਟਰਲ ਆਰਮਡ ਪੁਲਿਸ ਫੋਰਸਿਜ਼ ਦੇ ਸੇਵਾ ਨਿਭਾਅ ਰਹੇ ਜਵਾਨਾਂ, ਸੇਵਾ ਮੁਕਤ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਸਪੋਰਟ ਬਣਵਾਉਣ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਡਿਊਟੀ ਤੇ ਅਪਰੇਸ਼ਨਲ ਜ਼ਿੰਮੇਵਾਰੀਆਂ ਕਾਰਨ ਸੇਵਾ ਨਿਭਾਅ ਰਹੇ ਜਵਾਨਾਂ ਲਈ ਪਾਸਪੋਰਟ ਦਫ਼ਤਰ ਪਹੁੰਚਣਾ ਕਈ ਵਾਰ ਮੁਸ਼ਕਿਲ ਹੁੰਦਾ ਹੈ। ਇਸ ਤੋਂ ਇਲਾਵਾ ਪੁਲਿਸ ਵੈਰੀਫਿਕੇਸ਼ਨ ਵਿੱਚ ਦੇਰੀ ਅਤੇ ਸੇਵਾ ਮੁਕਤ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਪਾਸਪੋਰਟ ਅਰਜ਼ੀਆਂ ਲੰਬੇ ਸਮੇਂ ਤੱਕ ਲੰਬਿਤ ਰਹਿਣ ਦੀ ਸਮੱਸਿਆ ਵੀ ਸਾਹਮਣੇ ਆਈ । ਸ੍ਰੀ ਸੰਧੂ ਨੇ ਮੰਗ ਕੀਤੀ ਕਿ ਲੰਬਿਤ ਪਾਸਪੋਰਟ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਜਲੰਧਰ ਸਮੇਤ ਪਾਸਪੋਰਟ ਦਫ਼ਤਰਾਂ ਵਿੱਚ ਸੈਂਟਰਲ ਆਰਮਡ ਪੁਲਿਸ ਫੋਰਸਿਜ਼ ਲਈ ਇੱਕ ਵੱਖਰਾ CAPF ਹੈਲਪ ਡੈਸਕ ਸਥਾਪਤ ਕੀਤਾ ਜਾਵੇ। ਇਸ ਹੈਲਪ ਡੈਸਕ ਰਾਹੀਂ ਸੇਵਾ ਨਿਭਾ ਰਹੇ, ਸੇਵਾ ਮੁਕਤ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਸਪੋਰਟ ਅਰਜ਼ੀਆਂ, ਪੁਲਿਸ ਵੈਰੀਫਿਕੇਸ਼ਨ, ਲੰਬਿਤ ਕੇਸਾਂ ਅਤੇ ਹੋਰ ਪਾਸਪੋਰਟ ਸਬੰਧੀ ਸਮੱਸਿਆਵਾਂ ਲਈ ਇੱਕੋ ਥਾਂ ‘ ਤੇ ਵਿਸ਼ੇਸ਼ ਸਹਾਇਤਾ ਅਤੇ ਮਾਰਗਦਰਸ਼ਨ ਮਿਲ ਸਕੇ। ਰੀਜਨਲ ਪਾਸਪੋਰਟ ਅਫ਼ਸਰ ਸ੍ਰੀ ਯਸ਼ਪਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਠਾਏ ਗਏ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਪਾਸਪੋਰਟ ਅਥਾਰਟੀ ਸੀ.ਏ.ਪੀ.ਐੱਫ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਮੀਟਿੰਗ ’ਚ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਸ੍ਰੀ ਕ੍ਰਿਸ਼ਨ ਗੋਪਾਲ ਸ਼ਰਮਾ ਅਤੇ ਜੁਆਇੰਟ ਸਕੱਤਰ ਸ੍ਰੀ ਓਂਕਾਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦੇ ਯੂਥ ਕਾਂਗਰਸੀ ਆਗੂਆਂ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 15 ਨੂੰ ਦੁਪਹਿਰ 1 ਵਜੇ ਬੇਗੋਵਾਲ ਆਉਣਗੇ - ਬੀਬੀ ਜਗੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।