13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਇੰਪਲਾਈਜ਼ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਐਸ. ਸੀ.

ਅਜੀਤ ਡੈਸਕ 14-11-2026
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਐਸ. ਸੀ. ਬੀ. ਸੀ., ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਪੰਜਾਬ ਵਲੋਂ 14 ਨਵੰਬਰ ਨੂੰ ਮੁੱਖ ਮੰਤਰੀ ਦੇ ਘਰ ਵੱਲ ਰੋਸ ਮੁਜਾਹਰਾ ਕਰਨ ਸੰਬੰਧੀ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਆਈ. ਪੀ. ਐਸ. ਜਲੰਧਰ ਨਾਲ ਸਮੂਹ ਜਥੇਬੰਦੀਆਂ ਦੇ ਆਗੂਆਂ ਦੀ ਸ.ਜਸਵੀਰ ਸਿੰਘ ਪਾਲ ਚੇਅਰਮੈਨ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ । ਜਿਸ ਵਿਚ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਜਲਦ ਹੀ ਕੈਬਨਿਟ ਸਬ ਕਮੇਟੀ ਵਲੋਂ ਜਥੇਬੰਦੀ ਨਾਲ ਇਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸਮੇਤ ਮੁੱਖ ਮੰਤਰੀ ਦਫਤਰੀ ਆਮਲੇ ਤੇ ਹੋਰ ਸਾਰੇ ਵਿਭਾਗਾਂ ਦੇ ਸਕੱਤਰ ਸ਼ਾਮਿਲ ਹੋਣਗੇ ਤੇ ਇਹ ਮੀਟਿੰਗ ਅਗਲੇ ਹਫਤੇ ਕੀਤੀ ਜਾਵੇਗੀ। ਇਸ ਸੰਬੰਧੀ ਜਸਬੀਰ ਸਿੰਘ ਪਾਲ ਨੇ ਦੱਸਿਆ ਕਿ ਸਰਕਾਰ ਦੇ ਭਰੋਸੇ ਤੋਂ ਬਾਅਦ ਜਥੇਬੰਦੀ ਵਲੋਂ 14 ਨਵੰਬਰ ਨੂੰ ਸਮੂਹ ਜੁਆਇੰਟ ਐਕਸ਼ਨ ਕਮੇਟੀ ਵਲੋਂ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਅਗਲੀ ਮਿਤੀ ਤੱਕ ਮੁਅੱਤਲ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਮੁਲਾਜ਼ਮ, ਅਧਿਆਪਕ ਤੇ ਕਰਮਚਾਰੀਆਂ ਦੇ ਸੂਬਾਈ ਆਗੂ ਚੇਅਰਮੈਨ ਅਤੇ ਕੋਆਡੀਨੇਟਰ ਜਸਵੀਰ ਸਿੰਘ ਪਾਲ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਸਤਵੰਤ ਤੂਰਾ, ਬਲਦੇਵ ਸਿੰਘ ਧੁੱਗਾ, ਮਨਜੀਤ ਗਾਟ, ਅਮਰਜੀਤ ਖਟਕੜ, ਭੁਪਿੰਦਰ ਸਿੰਘ, ਰਾਮ ਲੁਭਾਇਆ ਕਲਸੀ, ਰਾਜ ਸਿੰਘ ਟੋਡਰਵਾਲ, ਹਰਵਿੰਦਰ ਸਿੰਘ, ਬਲਦੇਵ ਭਾਰਤੀ, ਹਾਰਜਸ ਸਿੰਘ, ਡਾ . ਸੁਖਵਿੰਦਰ ਸਿੰਘਭਦੌੜ ਤੇ ਹੋਰ ਆਗੂ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸਾਉਣ ਦਾ ਕੰਮ ਕੀਤਾ ਪੰਜਾਬ ਸਰਕਾਰ ਨੇ-ਸੈਣੀ ਪੰਜਾਬ ਵਿਚ ਭਾਜਪਾ ਸਰਕਾਰ ਬਣਨ ’... ਅਗਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਅੱਜ ਤੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋਵੇਗੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।